ਸਮੱਗਰੀ 'ਤੇ ਜਾਓ

ਪੰਨਾ:ਬੋਲੀਆਂ ਦਾ ਪਾਵਾਂ ਬੰਗਲਾ - ਸੁਖਦੇਵ ਮਾਦਪੁਰੀ.pdf/16

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਦੇਸ ਮੇਰੇ ਦੇ ਬਾਂਕੇ ਗੱਭਰੂ
ਮਸਤ ਅਲ੍ਹੜ ਮੁਟਿਆਰਾਂ
ਨੱਚਦੇ ਟੱਪਦੇ ਗਿੱਧਾ ਪਾਉਂਦੇ
ਗਾਂਉਂਦੇ ਰਹਿੰਦੇ ਵਾਰਾਂ
ਪ੍ਰੇਮ ਲੜੀ ਵਿਚ ਇੰਜ ਪਰੋਤੇ
ਜਿਉਂ ਕੂੰਜਾਂ ਦੀਆਂ ਡਾਰਾਂ
ਮੌਤ ਨਾਲ਼ ਇਹ ਕਰਨ ਮਖੌਲਾਂ
ਮਸਤੇ ਵਿਚ ਪਿਆਰਾਂ
ਕੁਦਰਤ ਦੇ ਮੈਂ ਚਾਕਰ ਅੱਗੇ
ਇਹ ਅਰਜ਼ ਗੁਜ਼ਾਰਾਂ
ਦੇਸ ਪੰਜਾਬ ਦੀਆਂ -
ਖਿੜੀਆਂ ਰਹਿਣ ਬਹਾਰਾਂ

14 - ਬੋਲੀਆਂ ਦਾ ਪਾਵਾਂ ਬੰਗਲਾ