ਪੰਨਾ:ਬੋਲੀਆਂ ਦਾ ਪਾਵਾਂ ਬੰਗਲਾ - ਸੁਖਦੇਵ ਮਾਦਪੁਰੀ.pdf/325

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਥਾਣੇਦਾਰ ਤੇ ਦਰੋਗਾ ਲੜਪੇ
ਮੂਹਰੇ ਮੂਹਰੇ ਥਾਣਾ ਭੱਜਿਆ
ਮਗਰੇ ਦਰੋਗਾ ਖੜਕੇ
ਸ਼ੀਸ਼ਾ ਮਿੱਤਰਾਂ ਦਾ-
ਦੇਖ ਲੈ ਪੱਟਾਂ ਤੇ ਧਰ ਕੇ

ਆਰੀ ਆਰੀ ਆਰੀ

ਮੇਲਾ ਛਪਾਰ ਲਗਦਾ
ਜਿਹੜਾ ਲੱਗਦਾ ਜਰਗ ਤੋਂ ਭਾਰੀ
ਕਠ ਮੁਸ਼ਟੰਡਿਆਂ ਦੇ
ਓਥੇ ਬੋਤਲਾਂ ਮੰਗਾਲੀਆਂ ਚਾਲ਼ੀ
ਤਿੰਨ ਸੇਰ ਸੋਨਾ ਚੁਕਿਆ
ਭਾਨ ਲੁਟਲੀ ਹੱਟੀ ਦੀ ਸਾਰੀ
ਰਤਨ ਸਿੰਘ ਕੁਕੜਾਂ ਦਾ
ਜੀਹਦੇ ਚਲਦੇ ਮੁਕੱਦਮੇ ਭਾਰੀ
ਥਾਣੇਦਾਰਾ ਚੜ੍ਹ ਘੋੜੀ
ਤੇਰਾ ਯਾਰ ਕੁੱਟਿਆ ਪਟਵਾਰੀ
ਥਾਣੇਦਾਰ ਤਿੰਨ ਚੜ੍ਹਗੇ
ਨਾਲ਼ੇ ਪੁਲਸ ਚੜ੍ਹੀ ਸੀ ਸਾਰੀ
ਇਸੂ ਧੂਰੀ ਦਾ
ਜਿਹੜਾ ਡਾਂਗ ਬਹਾਦਰ ਭਾਰੀ
ਮੰਗੂ ਖੇੜੀ ਦਾ
ਜੀਹਨੇ ਪੁੱਠੇ ਹੱਥ ਦੀ ਗੰਡਾਸੀ ਮਾਰੀ
ਥਾਣੇਦਾਰ ਐਂ ਡਿੱਗਿਆ
ਜਿਵੇਂ ਹਲ਼ ਤੋਂ ਡਿਗੇ ਪੰਜਾਲ਼ੀ
ਕਾਹਨੂੰ ਛੇੜੀ ਸੀ-
ਨਾਗਾਂ ਦੀ ਪਟਿਆਰੀ

ਧਾਵੇ ਧਾਵੇ ਧਾਵੇ

ਡੱਬਾ ਕੁੱਤਾ ਮਿੱਤਰਾਂ ਦਾ
ਥਾਣੇਦਾਰ ਦੀ ਕੁੜੀ ਨੂੰ ਚੱਕ ਲਿਆਵੇ
ਭੈਣ ਚੱਕੇ ਡਿਪਟੀ ਦੀ

323 - ਬੋਲੀਆਂ ਦਾ ਪਾਵਾਂ ਬੰਗਲਾ