ਪੰਨਾ:ਬੋਲੀਆਂ ਦਾ ਪਾਵਾਂ ਬੰਗਲਾ - ਸੁਖਦੇਵ ਮਾਦਪੁਰੀ.pdf/58

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਹ ਸਫ਼ਾ ਪ੍ਰਮਾਣਿਤ ਹੈ

ਬੈਠੀ ਰੋਏਂਗੀ ਬਣਾਂ ਦੇ ਓਹਲੇ
ਪਿਆਰੇ ਗੱਡੀ ਚੜ੍ਹ ਜਾਣਗੇ

ਮਰ ਗਈ ਨੂੰ ਰੁੱਖ ਰੋ ਰਹੇ

ਅੱਕ ਢੱਕ ਤੇ ਕਰੀਰ ਜੰਡ ਬੇਰੀਆਂ

ਚੰਨਣ

ਰੱਤਾ ਪਲੰਘ ਚੰਨਣ ਦੇ ਪਾਵੇ
ਤੋੜ ਤੋੜ ਖਾਣ ਹੱਡੀਆਂ

ਮੁੰਡਾ ਸੁੱਕ ਗਿਆ ਚੰਨਣ ਦਾ ਬੂਟਾ

ਤੇਰੇ ਪਿੱਛੇ ਗੋਰੀਏ ਰੰਨੇ

ਟਾਹਲੀ

ਕੱਲੀ ਹੋਵੇ ਨਾ ਬਣਾਂ ਵਿਚ ਟਾਹਲੀ
ਕੱਲਾ ਨਾ ਹੋਵੇ ਪੁੱਤ ਜੱਟ ਦਾ

ਕੌਲ ਕੱਲਰ ਵਿਚ ਲਗਗੀ ਟਾਹਲੀ

ਵਧਗੀ ਸਰੂਆਂ ਸਰੂਆਂ
ਆਉਂਦਿਆ ਰਾਹੀਆ ਘੜਾ ਚੁਕਾ ਜਾ
ਕੌਣ ਵੇਲੇ ਦੀਆਂ ਖੜੀਆਂ
ਖੜੀਆਂ ਦੇ ਸਾਡੇ ਪੱਟ ਫੁਲ ਜਾਂਦੇ
ਹੇਠਾਂ ਮਚਦੀਆਂ ਤਲ਼ੀਆਂ
ਰੂਪ ਕੁਆਰੀ ਦਾ-
ਖੰਡ ਮਿਸ਼ਰੀ ਦੀਆਂ ਡਲ਼ੀਆਂ

ਉਚੇ ਟਿੱਬੇ ਮੈਂ ਆਟਾ ਗੁੰਨ੍ਹਾਂਂ

ਆਟੇ ਨੂੰ ਆ ਗਈ ਲਾਲੀ
ਵੀਰਾ ਨਾ ਵਢ ਵੇ-
ਸ਼ਾਮਲਾਟ ਦੀ ਟਾਹਲੀ

56 - ਬੋਲੀਆਂ ਦਾ ਪਾਵਾਂ ਬੰਗਲਾ