ਪੰਨਾ:ਬੋਲੀਆਂ ਦਾ ਪਾਵਾਂ ਬੰਗਲਾ - ਸੁਖਦੇਵ ਮਾਦਪੁਰੀ.pdf/71

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਖੁੰਡੀਆਂ ਦੇ ਸਿੰਗ ਫਸਗੇ
ਕੋਈ ਨਿੱਤਰੂ ਵੜੇਵੇਂ ਖਾਣੀ

ਪਤਲੋ ਦੇ ਹੱਥ ਗੜਵਾ

ਬੂਰੀ ਮੱਝ ਨੂੰ ਥਾਪੀਆਂ ਦੇਵੇ

ਮਰ ਗਈ ਵੇ ਫੁੱਫੜਾ

ਮੱਝ ਕੱਟਾ ਨੀ ਝੱਲਦੀ

ਰਾਂਝਾ ਮੱਝ ਦੇ ਸਿੰਗਾਂ ਨੂੰ ਫੜ ਰੋਵੇ

ਖੇੜੇ ਲੈ ਗਏ ਹੀਰ ਚੁੱਕ ਕੇ

ਬਾਪੂ ਮੱਝੀਆਂ ਦੇ ਸੰਗਲ ਫੜਾਵੇ

ਭਾਬੋ ਮੱਥੇ ਪਾਵੇ ਤਿਊੜੀਆਂ

ਵੀਰ ਮੱਝੀਆਂ ਦੇ ਸੰਗਲ ਫੜਾਵੇ

ਭਾਬੋ ਮੱਥੇ ਪਾਵੇ ਤਿਊੜੀਆਂ

ਮੇਰੇ ਵੀਰ ਨੂੰ ਸੁੱਕੀ ਖੰਡ ਪਾਈ

ਸੱਸੇ ਤੇਰੀ ਮਹਿੰ ਮਰ ਜੇ

ਤੈਨੂੰ ਲੈ ਦੂੰ ਸਲੀਪਰ ਕਾਲ਼ੇ

ਚਾਹੇ ਮੇਰੀ ਮਹਿੰ ਬਿਕ ਜੇ

ਦਾੜੀ ਚਾੜ੍ਹ ਕੇ ਬਹਿ ਗਿਆ ਤਕੀਏ

ਕਣਕ ਖਾ ਗਿਆ ਝੋਟਾ
ਜੇ ਮੈਂ ਕਹਿੰਦੀ ਝੋਟਾ ਮੋੜ ਲਿਆ
ਮੂੰਹ ਕਰ ਲੈਂਦਾ ਮੋਟਾ
ਸਾਰ ਜਨਾਨੀ ਦੀ ਕੀ ਜਾਣੇਂਂ
ਚੁੱਕ ਚੁੱਕ ਆਵੇਂ ਸੋਟਾ
ਮੇਰੇ ਉਤਲੇ ਦਾ-
ਘੱਸ ਗਿਆ ਸੁਨਿਹਰੀ ਗੋਟਾ

69 - ਬੋਲੀਆਂ ਦਾ ਪਾਵਾਂ ਬੰਗਲਾ