ਪੰਨਾ:ਬੋਲੀਆਂ ਦਾ ਪਾਵਾਂ ਬੰਗਲਾ - ਸੁਖਦੇਵ ਮਾਦਪੁਰੀ.pdf/91

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਹ ਸਫ਼ਾ ਪ੍ਰਮਾਣਿਤ ਹੈ

ਜੋ ਜਾਂਦੇ ਨੇ ਤਾਰੀ
ਚਰਨੀਂ ਉਹਨਾਂ ਦੇ-
ਮੈਂ ਝੁਕ ਜਾਂ ਲਖ ਵਾਰੀ

ਦੌਲਤਪੁਰਾ

ਦੌਲਤਪੁਰਾ ਨਿਹਾਲੇ ਵਾਲ਼ਾ
ਹੋਰ ਪਿੰਡ ਵੀ ਵੇਖੇ
ਤੇਰੀ ਵੇ ਸੰਧੂਰੀ ਪੱਗ ਦੇ
ਮੈਨੂੰ ਮੱਸਿਆ ’ਚ ਪੈਣ ਭੁਲੇਖੇ
ਨਿੱਕੀ ਨਿੱਕੀ ਕਣੀਂ ਦਾ ਮੀਂਹ ਵਰਸੇਂਦਾ
ਗੋਡੇ ਗੋਡੇ ਘਾਹ ਕੁੜੇ-
ਤੇਰਾ ਕਦ ਮੁਕਲਾਵਾ ਭਾਗ ਕੁਰੇ

ਧਰਮਕੋਟ

ਧਰਮ ਕੋਟ ਦੀ ਧਰਮੋ ਜੱਟੀ
ਬਾਹਮਣ ਅੰਬਰਸਰ ਦਾ
ਲੇਫ ਤਲਾਈ ਬਾਹਮਣ ਦੀ
ਪਲੰਘ ਜੱਟੀ ਦੇ ਘਰ ਦਾ
ਬਾਹਰੋਂ ਆਇਆ ਦਿਓਰ ਜੱਟੀ ਦਾ
ਸਲੰਘ ਗੰਡਾਸਾ ਫੜਦਾ
ਇਕ ਦੋ ਲੱਗੀਆਂ ਸਲੰਘਾਂ ਬਾਹਮਣ ਦੇ
ਨਠਕੇ ਪੌੜੀਏਂ ਚੜ੍ਹਦਾ
ਮਾਰੀਂ ਨਾ ਦਿਓਰਾ-
ਬਾਹਮਣ ਆਪਣੇ ਘਰ ਦਾ

ਨਾਨੋਵਾਲ-ਕਕਰਾਲਾ

ਜੇ ਜੱਟੀਏ ਮੇਰਾ ਪਿੰਡ ਨੀ ਜਾਣਦੀ
ਪਿੰਡ ਨਾਨੋਵਾਲ ਕਕਰਾਲਾ
ਜੇ ਜੱਟੀਏ ਮੇਰਾ ਘਰ ਨੀ ਜਾਣਦੀ
ਖੂਹ ਤੇ ਦਿਸੇ ਚੁਬਾਰਾ
ਜੇ ਜੱਟੀਏ ਮੇਰਾ ਖੂਹ ਨੀ ਜਾਣਦੀ
ਖੂਹ ਆ ਤੂਤੀਆਂ ਵਾਲ਼ਾ
ਜੇ ਜੱਟੀਏ ਮੇਰਾ ਨਾਉਂ ਨੀ ਜਾਣਦੀ

89 - ਬੋਲੀਆਂ ਦਾ ਪਾਵਾਂ ਬੰਗਲਾ