ਪੰਨਾ:ਬੋਲ ਮਿੱਟੀ ਦਿਆ ਬਾਵਿਆ – ਗੁਰਭਜਨ ਗਿੱਲ.pdf/104

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਗ਼ਜ਼ਲ

ਯਾਰੀ ਪਾਉਂਦੇ ਨੇ ਜੇ ਰੰਗਲੇ ਗੁਬਾਰਿਆਂ ਦੇ ਨਾਲ।
ਸਾਭੀ ਨਿਭ ਜਾਂਦੀ ਦੋਸਤੀ ਅੰਗਾਰਿਆਂ ਦੇ ਨਾਲ।

ਅਸੀਂ ਤੇਰੇ ਵਾਂਗ ਅੰਬਰਾਂ ਨੂੰ ਸੀਗਾ ਚੁੰਮ ਲੈਣਾ,
ਰਲ ਜਾਂਵਦੇ ਜੇ ਪੀਂਘ ਦੇ ਹੁਲਾਰਿਆਂ ਦੇ ਨਾਲ।

ਅਸੀਂ ਵੱਖ ਤੁਸੀਂ ਵੱਖ ਸਾਡੀ ਰਲਦੀ ਨਾ ਅੱਖ,
ਕਦੋਂ ਯਾਰੀਆਂ ਪੁਗਾਈਆਂ ਮਹਿਲਾਂ ਢਾਰਿਆਂ ਦੇ ਨਾਲ।

ਤੁਸੀਂ ਗੂੰਗਿਆਂ ਦੇ ਵਾਂਗ ਚੁੱਪ ਚਾਪ ਬੈਠ ਗਏ,
ਬਾਤ ਤੁਰਨੀ ਹੈ ਅੱਗੇ ਤਾਂ ਹੁੰਗਾਰਿਆਂ ਦੇ ਨਾਲ।

ਸਾਨੂੰ ਧਰਤੀ ਦੇ ਮਾਲ ਤੇ ਖਜ਼ਾਨਿਆਂ ਤੋਂ ਵੱਧ,
ਜਿਹੜੀ ਘੜੀ ਲੰਘੇ ਸੱਜਣਾਂ-ਪਿਆਰਿਆਂ ਦੇ ਨਾਲ।

ਸਾਨੂੰ ਤਲਖ਼ ਹਕੀਕਤਾਂ ਨੇ ਇਹੀ ਸਮਝਾਇਆ,
ਕਦੇ ਜ਼ਿੰਦਗੀ ਨਾ ਤੁਰੇ ਮਿੱਠੇ ਲਾਰਿਆਂ ਦੇ ਨਾਲ।

ਗੂੰਗੇ ਬੋਲੇ ਨੂੰ ਕੀ ਸਾਡੀਆਂ ਮੁਸੀਬਤਾਂ ਦੀ ਸਾਰ,
ਜਿਹੜਾ ਆਪ ਗੱਲਾਂ ਕਰਦੈ ਇਸ਼ਾਰਿਆਂ ਦੇ ਨਾਲ।

ਬੋਲ ਮਿੱਟੀ ਦਿਆ ਬਾਵਿਆ /104