ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/102

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਹ ਸਫ਼ਾ ਪ੍ਰਮਾਣਿਤ ਹੈ

ਸੀ, ਟਿਕਚਰਾਂ ਪਿਆ ਕਰਦਾ ਸੀ।

"ਮੈਨੂੰ ਕਿਸੇ ਦੀ ਕੋਈ ਪਰਵਾਹ ਨਹੀਂ! ਤੁਸੀਂ ਥਾਨ ਪਰਖਦੇ ਹੋ, ਬੋਗੋ ਇੱਕ ਵਾਰੀ ਆਖੇ ਸਹੀ ਮੈਂ ਇਹਦੇ ਵੇਖਦੇ-ਵੇਖਦੇ ਆਪਣੀ ਦੁਕਾਨ ਫੂਕ ਸਕਦਾ ਹਾਂ....!" ਨਫ਼ਾਖੋਰ ਬਾਣੀਆਂ ਸੱਚਮੁੱਚ ਹੀ ਇਸ਼ਕ ਦਾ ਵਿਓਪਾਰ ਕਰਨ ਲਈ ਉਤਾਵਲਾ ਹੋ ਉੱਠਿਆ ਸੀ।

ਖੁੱਲ੍ਹੇ ਡੁੱਲ੍ਹੇ ਪੇਂਡੂ ਵਾਤਾਵਰਣ ਵਿੱਚ ਪਲੀਆਂ ਅਲ੍ਹੜ ਮੁਟਿਆਰਾਂ ਭਲਾ ਕਦੋਂ ਵਾਰ ਖਾਲੀ ਜਾਣ ਦੇਂਦੀਆਂ ਨੇ। ਉਹਨਾਂ ਝੱਟ ਬੇਗੋ ਦੇ ਮੁੱਖੋਂ ਇਹ ਗੱਲ ਵੀ ਅਖਵਾ ਲਈ:

ਸੁਹਣੇ ਜਹੇ ਮੁਖ ਵਿੱਚੋਂ
ਆਖਿਆ ਮਜਾਜ ਨਾਲ਼
ਫੂਕੇ ਭਾਵੇਂ ਰੱਖੇ
ਮੈਂ ਕੀ ਏਸ ਨੂੰ ਹਟਾਉਣਾ।
ਏਹੋ ਜਿਹਾ ਕਾਹਲਾ
ਅੱਗ ਲਾਵੇ ਹੁਣੇ ਖੜੀਆਂ ਤੋਂ
ਆਖ ਕੇ ਤੇ ਮੈਂ ਕਾਹਨੂੰ
ਮੁਖੜਾ ਥਕਾਉਣਾ।
ਦੇਖਾਂਗੇ ਤਮਾਸ਼ਾ ਜੇ ਤਾਂ
ਅੱਗ ਲਾਉ ਹੱਟੀ ਤਾਈਂ
ਇਹੋ ਜਹੇ ਲੁੱਚੇ ਨੇ ਕੀ
ਇਸ਼ਕ ਕਮਾਉਣਾ।
ਕਰਦਾ ਮਖੌਲ ਘੰਟਾ ਹੋ ਗਿਆ ਨਰੈਣ ਸਿੰਘਾ
ਚਲੋ ਭੈਣੇ ਚਲੋ
ਕਾਹਨੂੰ ਮਗਜ਼ ਖਪਾਉਣਾ।

ਇੰਦਰ ਨੇ ਅੱਖ ਨਾ ਝਮਕਣ ਦਿੱਤੀ। ਮਿੱਟੀ ਦੇ ਤੇਲ ਦੇ ਕਈ ਪੀਪੇ ਉਹਨੇ ਦੁਕਾਨ ਵਿੱਚ ਮਧਿਆ ਦਿੱਤੇ ਤੇ ਲੋਕਾਂ ਦੇ ਰੋਕਦੀ-ਰੋਕਦੀ ਦੁਕਾਨ ਨੂੰ ਅੱਗ ਲਾ ਦਿੱਤੀ! ਲਾਟਾਂ ਅਸਮਾਨਾਂ ਨੂੰ ਛੂਹਣ ਲੱਗੀਆਂ।

ਮੁਟਿਆਰਾਂ ਦੀ ਟੋਲੀ ਸਹਿਮੀ, ਸਹਿਮੀ, ਘਬਰਾਈ ਘਬਰਾਈ ਓਥੋਂ ਖਿਸਕ ਤੁਰੀ! ਉਹ ਇਹ ਨਹੀਂ ਸਨ ਜਾਣਦੀਆਂ ਕਿ ਉਹਨਾਂ ਦਾ ਨਿੱਕਾ ਜਿਹਾ ਮਖੌਲ ਇਹ ਕੁਝ ਕਰ ਗੁਜਰੇਗਾ!

ਸਾਰਾ ਬਾਜ਼ਾਰ ਅੱਗ ਬੁਝਾਉਣ ਵਿੱਚ ਰੁਝਿਆ ਹੋਇਆ ਸੀ। ਏਧਰ ਇੰਦਰ ਬੇਗੋ ਨੂੰ ਲੱਭਦਾ ਪਿਆ ਸੀ! ਉਹ ਕਿਧਰੇ ਨਜ਼ਰ ਨਹੀਂ ਸੀ ਆਉਂਦੀ ਪਈ, ਉਹ ਤਾਂ ਉਹਦਾ ਸਭ ਕੁਝ ਖਸਕੇ ਲੈ ਗਈ ਸੀ। ਉਹ ਪਾਗਲਾਂ ਵਾਂਗ ਬੇਗੋ-ਬੇਗੋ ਕੂਕਦਾ ਬੇਗੋ ਦੀ ਭਾਲ ਵਿੱਚ ਨਸ ਟੁਰਿਆ!

100/ਮਹਿਕ ਪੰਜਾਬ ਦੀ