ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/113

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਿੰਡ ਵਿੱਚ ਹੋਈਆਂ ਸਾਰਾਂ ਕਾਕੇ ਨਾਲ ਰਹੇ ਪਰਤਾਪੀ ਗੱਲਾਂ ਕਰਦੀਆਂ ਨਾਰਾਂ ਨੰਦੋ ਨੂੰ ਜਾ ਕਿਹਾ ਕਿਸੇ ਨੇ ਤੈਨੂੰ ਬਾਤ ਉਚਾਰਾਂ ਬਿਗੜ ਗਈ ਪਰਤਾਪੀ ਤੇਰੀ ਘਰ-ਘਰ ਫਿਰਗੀਆਂ ਤਾਰਾਂ ਕਿਸੇ ਰੋਜ਼ ਨੂੰ ਚੰਦ ਚੜਾਵੇ ਛੇਤੀ ਖਿੱਚ ਮੁਹਾਰਾਂ ਇੱਜ਼ਤਾਂ ਰੋਲਦੀਆਂ ਮਰਨ ਧੀਆਂ ਬਦਕਾਰਾਂ ਖੰਨੇ ਦੇ ਨਜ਼ਦੀਕ ਰਾਜੇਵਾਲ ਪਿੰਡ ਦੇ ਰਾਮ ਰਤਨ ਨਾਲ ਪਰਤਾਪੀ ਵਿਆਹੀ ਹੋਈ ਸੀ। ਪਰ ਅਜੇ ਉਹਦਾ ਮੁਕਲਾਵਾ ਨਹੀਂ ਸੀ ਹੋਇਆ। ਬਦਨਾਮੀ ਤੋਂ ਡਰਦਿਆਂ ਪਰਤਾਪੀ ਦੇ ਬਾਪ ਗੋਪਾਲੇ ਨੇ ਮੁਕਲਾਵੇ ਦਾ ਦਿਨ ਧਰ ਦਿੱਤਾ। ਰਾਮ ਰਤਨ ਗੱਡੀ ਵਿੱਚ ਪਰਤਾਪੀ ਨੂੰ ਲਈ ਜਾ ਰਿਹਾ ਸੀ ਕਿ ਕਾਕੇ ਨੇ ਆਪਣੇ ਨਾਲ ਕੁਝ ਬਦਮਾਸ਼ ਲਏ ਤੇ ਗੱਡੀ ਚੱਕੀ ਵਿੱਚ ਜਾ ਘੇਰੀ। ਉਹ ਪਰਤਾਪੀ ਨੂੰ ਸਣੇ ਗੱਡੀ ਆਪਣੇ ਪਿੰਡ ਰੋਪਾਲੋਂ ਲੈ ਆਇਆ। ਗਰੀਬ ਸੁਨਿਆਰ ਜਗੀਰਦਾਰਾਂ ਦੇ ਅਤਿਆਚਾਰ ਦੀ ਤਾਬ ਨਾ ਝੱਲਦੇ ਹੋਏ ਖੰਨੇ ਦੇ ਥਾਣੇ ਜਾ ਰੋਏ, ਪਿੱਟੇ। ਰੁਪਾਲੋਂ ਪੁਲੀਸ ਆਈ। ਕਾਹਨ ਸਿੰਘ ਦੀ ਇੱਜ਼ਦ ਦਾ ਸਵਾਲ ਸੀ। ਕਾਕੇ ਨੇ ਪਰਤਾਪੀ ਨੂੰ ਕਿਧਰੇ ਹੋਰ ਤੋਰ ਦਿੱਤਾ। ਚਾਂਦੀ ਦੇ ਛਣਕਦੇ ਰੁਪਿਆਂ ਨਾਲ ਜ਼ੈਲਦਾਰ ਦੀ ਇੱਜ਼ਤ ਬਚਾ ਲਈ ਗਈ। ਪਰਤਾਪੀ ਬਰਾਮਦ ਨਾ ਹੋ ਸਕੀ। ਰਾਮ ਰਤਨ ਸਬਰ ਦਾ ਘੁੱਟ ਭਰਕੇ ਬਹਿ ਗਿਆ। | ਕਾਕਾ ਕਿਰਪਾਲ ਸਿੰਘ ਦੇ ਅਮੋੜ ਸੁਭਾਅ ਨੂੰ ਮੁੱਖ ਰੱਖਦਿਆਂ ਉਹਦੇ ਮਾਪਿਆਂ ਨੇ ਉਹਨੂੰ ਨਾਭਾ ਵਿਖੇ ਰਾਜਾ ਹੀਰਾ ਸਿੰਘ ਦੇ ਰਸਾਲੇ ਵਿੱਚ ਭਰਤੀ ਕਰਵਾ ਦਿੱਤਾ। ਕਾਕੇ ਨੇ ਪਰਤਾਪੀ, ਪਰਤਾਪੀ ਦੇ ਨਾਨਕੀਂ ਛੱਡ ਆਂਦੀ! ਉੱਥੋਂ ਉਹ ਵਿਛੋੜੇ ਦੀ ਅਗਨੀ ਵਿੱਚ ਸੜਦੀ ਹੋਈ ਲੋੜਾਂ ਆ ਗਈ। ਨਾਭੇ ਤੋਂ ਪਰਤਾਪੀ ਨੂੰ ਕਾਕੇ ਦੇ ਸੁਖ-ਸੁਨੇਹੇ ਪੁੱਜਦੇ ਰਹੇ। ਉਹ ਹੁਣ ਨਾਭੇ ਕਾਕੇ ਕੋਲ ਨੱਸ ਜਾਣ ਦੀਆਂ ਵਿਉਂਤਾਂ ਬਣਾ ਰਹੀ ਸੀ। ਉਹ ਨੇ ਆਪਣੀ ਸਹੇਲੀ ਭੋਲੀ ਨੂੰ ਆਪਣੇ ਦਿਲ ਦੀ ਗੱਲ ਦੱਸ ਦਿੱਤੀ। "ਡੋਲੀਏ ਇੱਸ਼ਕ ਦੀਆਂ ਲੱਗੀਆਂ ਦੇ ਬਾਣ ਬੁਰੇ, ਮੇਰਾ ਲੂੰ-ਲੂੰ ਜਲ ਰਿਹੈ, ਮੇਰੀ ਨੀਂਦ ਕਿਧਰੇ ਉਡ-ਪੁਡ ਗਈ ਐ। ਬਸ ਕਾਕਾ ਅੱਠੋ ਪਹਿਰ ਯਾਦ ਆਉਂਦਾ ਰਹਿੰਦੈ...ਮੈਨੂੰ ਉਨੀ ਦੇਰ ਚੈਨ ਨਹੀਂ ਆਉਣੀ ਜਿੰਨੀ ਦੇਰ ਉਹਨੂੰ ਵੇਖ ਨਹੀਂ ਲੈਂਦੀ, ਖੌਰੇ ਉਹਦੀ ਕੀ ਹਾਲਤ ਹੋਵੇਗੀ। ਭੋਲੀਏ, ਮੈਨੂੰ ਜ਼ੋਰ' ਸਰਦਾਰੀ ਦੇ, ਗੱਡੀ ਮੋੜਕੇ ਰੁਪਾਲੋਂ ਬਾੜੀ (ਲੋਕਗੀਤ) 1117 ਮਹਿਕ ਪੰਜਾਬ ਦੀ