ਦੋ ਸ਼ਬਦ
ਇਤਿਹਾਸ ਦੀਆਂ ਪੈੜਾਂ ਪੰਜਾਬ ਦੇ ਜੱਟਾਂ ਨੂੰ ਆਰੀਆ ਨਸਲ ਨਾਲ਼ ਜਾ ਜੋੜਦੀਆਂ ਹਨ। ਇਹ ਆਰੀਆ ਨਸਲ ਦੇ ਇੰਡੋ-ਸਿੱਥੀਅਨ ਘਰਾਣੇ ਹਨ ਜਿੰਨ੍ਹਾਂ ਨੂੰ ਪੰਜਾਬ ਦੇ ਮੋਢੀ ਵਸਨੀਕ ਹੋਣ ਦਾ ਮਾਣ ਪ੍ਰਾਪਤ ਹੈ।
ਜੱਟ ਪੰਜਾਬ ਦੀ ਇਕ ਸਿਰਮੌਰ ਜਾਤੀ ਹੈ। ਇਹਨਾਂ ਦੀ ਸਰੀਰਕ ਬਣਤਰ, ਨਰੋਆ ਤੇ ਤਕੜਾ ਸਰੀਰ, ਗੇਲੀਆਂ ਵਰਗੇ ਜਿਸਮ, ਪਹਾੜਾਂ ਵਰਗਾ ਬੁਲੰਦ ਹੌਸਲਾ, ਦਰਿਆਵਾਂ ਵਰਗੀ ਦਰਿਆਦਿਲੀ, ਸੂਰਮਤਾਈ, ਨਿਡਰਤਾ, ਮਿਹਨਤੀ ਤੇ ਖਾੜਕੂ ਸੁਭਾਅ ਇਹਨਾਂ ਦੀ ਵਲੱਖਣ ਪਹਿਚਾਣ ਹੈ। ਇਹ ਨਾ ਕੁਦਰਤੀ ਆਫਤਾਂ ਤੋਂ ਘਬਰਾਉਂਦੇ ਹਨ ਤੇ ਨਾ ਹੀ ਸਮਾਜਕ ਵਰਤਾਰਿਆਂ ਤੋ। ਇਹਨਾਂ ਦੀਆਂ ਜਨਾਨੀਆਂ ਵੀ ਮਨ ਮੋਹਣੀਆਂ ਹਨ, ਪਰੀਆਂ ਵਰਗੀਆਂ-ਸਰੂਆਂ ਵਰਗਾ ਸਰੀਰ ਤੇ ਸੂਰਜੀ ਕਿਰਨਾ ਵੰਡਦੇ ਹੁਸ਼ਨਾਕ ਚਿਹਰੇ ਮਰਦਾਂ ਨਾਲ਼ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਵਾਲੀਆਂ!
ਪੰਜਾਬ ਦੇ ਜੱਟ ਭਿੰਨ-ਭਿੰਨ ਕਬੀਲਿਆਂ ਦਾ ਮਿਲਿਆ ਜੁਲਿਆ ਭਾਈਚਾਰਾ ਹੈ! ਜੱਟਾਂ, ਗੁੱਜਰਾਂ, ਰਾਜਪੂਤਾਂ ਅਤੇ ਸੈਣੀਆਂ ਦੇ ਗੋਤ ਸਾਂਝੇ ਹਨ, ਰਸਮ ਰਿਵਾਜ਼ ਸਾਂਝੇ ਹਨ। ਮਨੰਤਾ ਮਨੌਤਾਂ ਸਾਂਝੀਆਂ ਹਨ। ਜੱਟ ਵੱਖ-ਵੱਖ ਧਰਮਾਂ 'ਚ ਵੰਡੇ ਹੋਏ ਹਨ। ਸਿੱਖ, ਹਿੰਦੂ, ਮੁਸਲਮਾਨ ਤੇ ਬਿਸ਼ਨੋਈ ਜੱਟ ਆਦਿ ਪਰੰਤੂ ਇਹਨਾਂ ਦਾ ਖੂਨ ਸਾਂਝਾ ਹੈ ਤੇ ਸਭਿਆਚਾਰ ਵੀ ਸਾਂਝਾ ਹੈ। ਪੰਜਾਬ ਦਾ ਜੱਟ ਕਦੀ ਵੀ ਕੱਟੜ ਧਰਮੀ ਤੇ ਕੱਟੜ ਪੰਥੀ ਨਹੀਂ ਰਿਹਾ। ਉਹ ਸਾਰੇ ਧਰਮਾਂ ਨੂੰ ਸਤਿਕਾਰਦਾ ਹੈ। ਅੱਜ ਵੀ ਪੰਜਾਬ ਦੇ ਜੱਟ ਸਿੱਖ ਨੈਣਾਂ ਦੇਵੀ ਦੇ ਚਾਲੇ ਤੇ ਜਾਂਦੇ ਹਨ, ਹਰਦੁਆਰ ਆਪਣੇ ਵਡੇਰਿਆਂ ਦੇ ਫੁੱਲ ਜਲ ਪਰਵਾਹ ਕਰਦੇ ਹਨ, ਪਹੋਏ ਗਤਿਆ ਕਰਾਉਂਦੇ ਹਨ, ਮੁਸਲਮਾਨ ਪੀਰਾਂ ਫਕੀਰਾਂ ਦੀਆਂ ਦਰਗਾਹਾਂ 'ਤੇ ਜ਼ਿਆਰਤਾਂ ਕਰਦੇ ਹਨ, ਆਨੰਦਪੁਰ ਸਾਹਿਬ ਦਾ ਹੋਲਾ ਮਹੱਲਾ, ਅੰਮ੍ਰਿਤਸਰ ਦੀ ਵਿਸਾਖੀ, ਫਤਿਹਗੜ੍ਹ ਸਾਹਿਬ ਦਾ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਜੋੜ ਮੇਲਾ ਅਤੇ ਮੁਕਤਸਰ ਦੀ ਮਾਘੀ ਆਦਿ ਇਹਨਾਂ ਦੇ ਤੀਰਥ ਅਸਥਾਨ ਹਨ।
ਪੰਜਾਬ ਦੇ ਜੱਟਾਂ ਦਾ ਮੁੱਢਲਾਂ ਜੀਵਨ ਜ਼ੋਖਮ ਭਰਪੂਰ ਸੀ-ਅਨੇਕਾਂ ਸਦੀਆਂ ਪਹਿਲਾਂ ਉਹ ਦਰਿਆਵਾਂ ਦੇ ਕੰਢਿਆਂ 'ਤੇ ਫਿਰਤੂ ਕਬੀਲਿਆਂ ਦੇ ਰੂਪ ਵਿੱਚ ਰਹਿੰਦੇ ਸਨ। ਪਸ਼ੂ ਪਾਲਣੇ ਤੇ ਖੇਤੀ ਦੀ ਕਾਰ ਇਹਨਾਂ ਦਾ ਮੁੱਖ ਧੰਦਾ ਸੀ। ਇਹ ਜੱਟ ਹੀ ਸਨ ਜਿਨ੍ਹਾਂ ਨੇ ਜਾਨ ਹੂਲਵੀਂ ਮਿਹਨਤ ਨਾਲ ਜੰਗਲਾਂ ਬੇਲਿਆਂ ਨੂੰ ਸਾਫ਼ ਕਰਕੇ ਜ਼ਮੀਨਾਂ ਵਾਹੀ ਯੋਗ ਬਣਾਈਆਂ ਤੇ ਪੱਕੇ ਤੌਰ ਤੇ ਨਿੱਕੇ-ਨਿੱਕੇ ਪਿੰਡ ਵਸਾ ਕੇ ਉਹ ਜ਼ਮੀਨਾਂ ਅਤੇ ਪਿੰਡਾਂ ਦੇ ਮਾਲਕ ਬਣ ਗਏ! ਗਿਆਰਵੀਂ ਸਦੀ ਦੇ ਆਰੰਭ ਤਕ ਉਹ
12/ ਮਹਿਕ ਪੰਜਾਬ ਦੀ