ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/141

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਇਕ ਵਾਰੀ ਇਕ ਬ੍ਰਾਹਮਣ ਆਪਣੀ ਧੀ ਨੂੰ ਸਹੁਰਿਆਂ ਤੋਂ ਲਈਂ ਆ ਰਿਹਾ ਸੀ। ਰਾਹ ਜੰਗਲ 'ਚੋਂ ਹੋ ਕੇ ਜਾਂਦਾ ਸੀ। ਜਦੋਂ ਉਹ ਜੰਗਲ ’ਚ ਵੜੇ ਅੱਗੋਂ ਬਦਮਾਸ਼ਾਂ ਨੇ ਉਨ੍ਹਾਂ ਨੂੰ ਘੇਰ ਲਿਆ। ਬ੍ਰਾਹਮਣ ਥਰ-ਥਰ ਕੰਬ ਰਿਹਾ ਸੀ ਅਤੇ ਕੁੜੀ ਦੀਆਂ ਲੇਰਾਂ ਨਿਕਲ਼ ਰਹੀਆਂ ਸਨ। ਅਚਾਨਕ ਜੀਊਣਾ ਮੌੜ ਉੱਧਰੋਂ ਆ ਨਿਕਲਿਆ। ਉਸ ਨੇ ਆਉਂਦੇ ਸਾਰ ਹੀ ਬਦਮਾਸ਼ਾਂ ਨੂੰ ਲਲਕਾਰਾ ਮਾਰਿਆ।

"ਤੂੰ ਕੌਣ ਹੁਨੈ ਸਾਨੂੰ ਰੋਕਣ ਵਾਲ਼ਾ?" ਇਕ ਮਾੜਕੂ ਜਿਹਾ ਬਦਮਾਸ਼ ਬੋਲਿਆ।

"ਮੈਂ ਆਂ ਥੋਡੀ ਧੀ ਦਾ ਖਸਮ, ਥੋਡਾ ਜਮਾਈ ਜੀਊਣਾ ਮੌੜ।"

ਜੀਊਣਾ ਮੌੜ ਦਾ ਨਾਂ ਸੁਣਦੇ ਸਾਰ ਹੀ ਬਰਸਾਤੀ ਬਦਮਾਸ਼ਾਂ ਦੇ ਹੋਸ਼ ਉੱਡ ਗਏ। ਜੀਊਣੇ ਨੇ ਜੁੱਤੀਆਂ ਮਾਰ-ਮਾਰ ਉਨ੍ਹਾਂ ਨੂੰ ਭਜਾ ਦਿੱਤਾ ਅਤੇ ਮਗਰੋਂ ਆਪ ਜਾ ਕੇ ਬ੍ਰਾਹਮਣ ਤੇ ਉਹਦੀ ਧੀ ਨੂੰ ਉਹਦੇ ਘਰ ਛੱਡ ਕੇ ਆਇਆ।

ਬ੍ਰਾਹਮਣ ਡੀਊਣੇ ਮੌੜ ਨੂੰ ਅਸੀਸਾਂ ਦੇਂਦਾ ਨਹੀਂ ਸੀ ਥੱਕਦਾ!

ਕਹਿੰਦੇ ਨੇ ਸੰਗਰੂਰ ਕੋਲ ਇਕ ਪਿੰਡ ਗੋਡੀ ਕਰਦੇ ਇਕ ਗ਼ਰੀਬ ਜੱਟ ਕੋਲ਼ ਉਹਦੀ ਮੁਟਿਆਰ ਧੀ ਰੋਟੀ ਲੈ ਕੇ ਆਈ। ਦੇਵਨੇਤ ਨਾਲ਼ ਘੁੰਮਦਾ ਘੁਮਾਉਂਦਾ ਜੀਊਣਾ ਮੌੜ ਵੀ ਉੱਥੇ ਆ ਗਿਆ। ਵਿਆਹੁਣ ਯੋਗ ਕੁੜੀ ਵੱਲ ਵੇਖ ਕੇ ਜੀਊਣੇ ਨੇ ਜੱਟ ਨੂੰ ਪੁੱਛਿਆ, "ਬਈ ਸਰਦਾਰਾ ਧੀ ਕਿਤੇ ਮੰਗੀ ਵਿਆਹੀ ਬੀ ਹੋਈ ਐ।"

ਜੱਟ ਨੇ ਮਸੋਸਿਆ ਜਿਹਾ ਮੂੰਹ ਕਰਕੇ ਕਿਹਾ, "ਜੀਊਣ ਸਿਆਂ ਅਸੀਂ ਧੀ ਵਿਆਹੁਣ ਜੋਗੇ ਕਿੱਥੇ ਆਂ, ਮਸੀਂ ਗੁਜ਼ਾਰਾ ਤੁਰਦੈ-ਸਾਰੀ ਪੈਲੀ ਮਾਰੂ ਆ।"

ਜੀਊਣੇ ਮੌੜ ਨੇ ਉਸੇ ਵੇਲੇ ਆਪਣੇ ਲੱਕ ਨਾਲੋਂ ਖੋਲ੍ਹ ਕੇ ਸੌ-ਸੌ ਦੀਆਂ ਪੰਜ ਵਾਸਣੀਆਂ ਜੱਟ ਦੇ ਹਵਾਲੇ ਕਰਕੇ ਆਖਿਆ, "ਕਰ ਧੀ ਦਾ ਨਾਤਾ ਗੱਜ ਵੱਜ ਕੇ.....ਦੇਖੀਂ ਕਿਤੇ ਕਿਸੇ ਹੋਰ ਪਾਸੇ ਵਰਤ ਲਏਂ।"

ਅੱਜ ਦੇ ਸਮੇਂ ਇਹ ਹਜ਼ਾਰਾਂ ਦੀ ਰਾਸ਼ੀ ਸੀ। ਜੱਟ ਜੀਊਣੇ ਮੌੜ ਦੀ ਸਖਾਵਤ ਦੇ ਬਾਰੇ ਬਾਰੇ ਜਾ ਰਿਹਾ ਸੀ।

ਹੋਰ ਵੀ ਅਨੇਕਾਂ ਕਿੱਸੇ ਜੀਊਣੇ ਮੌੜ ਦੇ ਨਾਂ ਨਾਲ ਜੁੜੇ ਹੋਏ ਹਨ. ਉਸ ਦੀ ਬਹਾਦਰੀ, ਸੂਰਮਗਤੀ, ਦਰਿਆ ਦਿੱਲੀ ਅਤੇ ਸਖਾਵਤ ਦਾ ਜ਼ਿਕਰ ਲੋਕ ਕਵੀਆਂ ਨੇ ਆਪਣੀਆਂ ਕਾਵਿ ਰਚਨਾਵਾਂ ਵਿੱਚ ਕੀਤਾ ਹੈ-

ਜੀਊਣਾ ਮੌੜ ਸਾਧ ਗਊ ਗ਼ਰੀਬ ਦੀ ਕਰੋ ਸੇਵਾ,
ਖੱਬੀ ਖਾਨਾਂ ਦੀ ਅਲਖ ਮੁਕਾਉਂਦਾ ਜੀ।
ਜੇਹੜੇ ਬਾਦਸ਼ਾਹ ਦੇ ਘਰ ਕਰੇ ਚੋਰੀ,
ਪਰਚਾ ਛਾਪ ਕੇ ਪਹਿਲਾਂ ਲਗਾਉਂਦਾ ਜੀ।
ਸ਼ੀਹਣੀ ਮਾਂ ਨੇ ਜੰਮਿਆ ਸ਼ੇਰ ਜੀਊਣਾ,
ਨਹੀਂ ਲੁੱਕ ਕੇ ਵਕਤ ਲੰਘਾਉਂਦਾ ਜੀ। (ਭਗਵਾਨ ਸਿੰਘ)

ਜਿਸ ਮਕਸਦ ਲਈ ਜੀਊਣਾ ਡਾਕੂ ਬਣਿਆ ਸੀ ਉਹ ਅਜੇ ਪੂਰਾ ਨਹੀਂ ਸੀ ਹੋਇਆ। ਡੋਗਰ ਨੂੰ ਮਾਰਕੇ ਆਪਣੇ ਭਰਾ ਦਾ ਬਦਲਾ ਲੈਣ ਦਾ ਨਿਸ਼ਾਨਾ ਉਹਦੇ

139/ਮਹਿਕ ਪੰਜਾਬ ਦੀ