ਸਮੱਗਰੀ 'ਤੇ ਜਾਓ

ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/144

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਘੇਰ ਲਿਆ। ਨਿਹੱਥਾ ਹਥਿਆਰ ਬੰਦ ਪੁਲਿਸ ਦਾ ਮੁਕਾਬਲਾ ਉਹ ਕਦੋਂ ਤੱਕ ਕਰਦਾ। ਆਖ਼ਰ ਜੀਊਣਾ ਮੌੜ ਪੁਲਿਸ ਦੇ ਕਾਬੂ ਆ ਗਿਆ। ਬੇਵੱਸ ਸ਼ੇਰ ਚੰਘਾੜਦਾ ਰਿਹਾ।

ਨੈਣਾਂ ਦੇਵੀ ਦੇ ਸ਼ਰਧਾਲੂਆਂ ਦਾ ਮੱਤ ਹੈ ਕਿ ਜੀਊਣਾ ਮੌੜ ਪੁਲਿਸ ਦੇ ਹੱਥ ਨਹੀਂ ਸੀ ਲੱਗਾ। ਉਸ ਨੇ ਪਹਾੜੀ ਤੋਂ ਛਲਾਂਗ ਲਗਾ ਕੇ ਜਾਨ ਦੇ ਦਿੱਤੀ ਸੀ। ਉਨ੍ਹਾਂ ਨੇ ਉਥੇ ਉਹਦੀ ਸਮਾਧ ਵੀ ਬਣਾਈ ਹੋਈ ਹੈ ਪਰੰਤੂ ਅਸਲੀਅਤ ਤਾਂ ਇਹ ਹੈ ਕਿ ....

ਜੀਊਣੇ ਮੌੜ ਨੂੰ ਫ਼ਿਰੋਜ਼ਪੁਰ ਦੀ ਜੇਲ੍ਹ ਵਿੱਚ ਡੱਕ ਦਿੱਤਾ ਗਿਆ। ਮੁਕੱਦਮਾ ਚੱਲਿਆ। ਵਲਾਇਤ ਦੀ ਮਲਕਾ ਨੇ ਉਸ ਨੂੰ ਫਾਂਸੀ ਦੀ ਸਜ਼ਾ ਸੁਣਾ ਦਿੱਤੀ। ਪੰਜਾਬ ਦਾ ਇਹ ਸੂਰਬੀਰ ਅਣਖੀਲਾ ਯੋਧਾ ਅਣਖ ਅਤੇ ਗ਼ੈਰਤ ਲਈ ਆਪਣੀ ਜਿੰਦੜੀ ਘੋਲ ਘੁਮਾ ਗਿਆ। ਉਹ ਹੱਸਦਿਆਂ-ਹੱਸਦਿਆਂ ਫਾਂਸੀ ਦੇ ਤਖ਼ਤੇ 'ਤੇ ਝੂਲ ਗਿਆ। ਪੰਜਾਬ ਦੇ ਲੋਕ ਕਵੀਆਂ ਨੇ ਉਹਦੀ ਜੀਵਨ ਕਹਾਣੀ ਨੂੰ ਆਪਣੇ ਸ਼ਬਦਾਂ ਦੀਆਂ ਲੜੀਆਂ ’ਚ ਪਰੋਇਆ ਹੈ ਤੇ ਪੰਜਾਬ ਦਾ ਲੋਕ ਮਾਣਸ ਉਸ ਦੀਆਂ ਪਾਈਆਂ ਪੈੜਾਂ ਨੂੰ ਬਾਰ-ਬਾਰ ਪ੍ਰਣਾਮ ਕਰਦਾ ਹੈ.....

142/ਮਹਿਕ ਪੰਜਾਬ ਦੀ