ਸਮੱਗਰੀ 'ਤੇ ਜਾਓ

ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/18

ਵਿਕੀਸਰੋਤ ਤੋਂ
ਇਹ ਵਰਕਾ ਤਸਦੀਕ ਕੀਤਾ ਗਿਆ ਏ



ਦੇਸ ਮੇਰੇ ਦੇ ਬਾਂਕੇ ਗੱਭਰੂ
ਮਸਤ ਅਲ੍ਹੜ ਮੁਟਿਆਰਾਂ
ਨੱਚਦੇ ਟੱਪਦੇ ਗਿੱਧਾ ਪਾਉਂਦੇ
ਗਾਉਂਦੇ ਰਹਿੰਦੇ ਵਾਰਾਂ
ਪ੍ਰੇਮ ਲੜੀ ਵਿੱਚ ਇੰਜ ਪਰੋਤੇ
ਜਿਊਂ ਕੂੰਜਾਂ ਦੀਆਂ ਡਾਰਾਂ
ਮੌਤ ਨਾਲ਼ ਇਹ ਕਰਨ ਮਖੌਲਾਂ
ਮਸਤੇ ਵਿੱਚ ਪਿਆਰਾਂ
ਕੁਦਰਤ ਦੇ ਮੈਂ ਚਾਕਰ ਅੱਗੇ
ਇਹ ਅਰਜ਼ ਗੁਜ਼ਾਰਾਂ
ਦੇਸ ਪੰਜਾਬ ਦੀਆਂ——
ਖਿੜੀਆਂ ਰਹਿਣ ਬਹਾਰਾਂ

16/ਮਹਿਕ ਪੰਜਾਬ ਦੀ