ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/276

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

143

ਬੋਤਾ

ਬੋਤਾ ਵੀਰ ਦਾ ਨਜ਼ਰ ਨਾ ਆਵੇ
ਉਡਦੀ ਧੂੜ ਦਿਸੇ
144
ਜਦੋਂ ਵੇਖ ਲਿਆ ਵੀਰ ਦਾ ਬੋਤਾ
ਮਲ ਵਾਂਗੂੰ ਪੈਰ ਧਰਦੀ
145
ਤੇਰੇ ਵੀਰ ਦਾ ਬਾਘੜੀ ਬੋਤਾ
ਉਠਕੇ ਮੁਹਾਰ ਫੜ ਲੈ
146
ਬੋਤੇ ਚਾਰਦੇ ਭੈਣਾਂ ਨੂੰ ਮਿਲ ਆਉਂਦੇ
ਸਰਵਣ ਵੀਰ ਕੁੜੀਓ
147
ਬੋਤੇ ਚਾਰਦੇ ਭਤੀਜੇ ਮੇਰੇ
ਕੱਤਦੀ ਨੂੰ ਆਣ ਮਿਲਦੇ
148
ਗੱਡਦੀ ਰੰਗੀਲ ਮੁੰਨੀਆਂ
ਬੋਤਾ ਬੰਨ੍ਹਦੇ ਸਰਵਣਾ ਵੀਰਾ
149
ਛੱਪੜੀ 'ਚ ਘਾ ਮੱਲਿਆ
ਬੋਤਾ ਚਾਰ ਲੈ ਸਰਵਣਾ ਵੀਰਾ
150
ਭੈਣ ਭਾਈ ਬੋਤੇ ਤੇ ਚੜ੍ਹੇ
ਬੋਤਾ ਲਗਰਾਂ ਸੂਤਦਾ ਆਵੇ
151
ਮੂਹਰੇ ਰੱਥ ਭਾਬੋ ਦਾ
ਪਿੱਛੇ ਇੰਦਰ ਵੀਰ ਦਾ ਬੋਤਾ
152
ਰੇਲ ਦੇ ਬਰੋਬਰ ਜਾਵੇ
ਬੋਤਾ ਮੇਰੇ ਵੀਰਨ ਦਾ
153
ਜਿਉਂ ਕਾਲੀਆਂ ਘਟਾਂ ਵਿੱਚ ਬਗਲਾ
ਬੋਤਾ ਮੇਰੇ ਵੀਰਨ ਦਾ

274/ਮਹਿਕ ਪੰਜਾਬ ਦੀ