ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/48

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਹ ਸਫ਼ਾ ਪ੍ਰਮਾਣਿਤ ਹੈ

ਬਾਰਾਂ ਬੀਕਰੀ, ਬਾਰਾਂ ਟਾਹਣੀ, ਸ਼ਤਰੰਜ, ਚੋਪੜ, ਤਾਸ਼, ਥੋੜਾ ਖੂਹ ਅਤੇ ਖੱਡਾ ਆਦਿ ਬੈਠ ਕੇ ਖੇਡਣ ਵਾਲ਼ੀਆਂ ਖੇਡਾਂ ਹਨ ਜਿਨ੍ਹਾਂ ਨੂੰ ਸਾਡੇ ਵੱਡੇ ਵਡੇਰੇ ਬੜੇ ਉਤਸ਼ਾਹ ਨਾਲ਼ ਖੇਡਿਆ ਕਰਦੇ ਸਨ।

ਇਹ ਅਤੇ ਹੋਰ ਅਨੇਕਾਂ ਖੇਡਾਂ ਸਾਡੇ ਲੋਕ ਜੀਵਨ ਵਿਚੋਂ ਵਿਸਰ ਰਹੀਆਂ ਹਨ। ਨਾ ਹੁਣ ਪਿੰਡਾਂ ਵਿੱਚ ਉਹ ਜੂਹਾਂ ਰਹੀਆਂ ਹਨ ਜਿੱਥੇ ਖੇਡਾਂ ਦੇ ਪਿੜ ਜੁੜਦੇ ਸਨ ਤੇ ਨਾ ਹੀ ਹੁਣ ਕਿਸੇ ਕੋਲ ਖੇਡਣ ਲਈ ਵਿਹਲ ਹੈ। ਬਸ ਖੇਡਾਂ ਦੇ ਨਾਂ ਹੀ ਚੇਤੇ ਰਹਿ ਗਏ ਹਨ-ਪੰਜਾਬੀ ਅਖਾਣ ਹੈ-ਖੇਡਾਂ ਤੇ ਮਾਵਾਂ ਮੁੱਕਣ ਤੇ ਹੀ ਚੇਤੇ ਆਉਂਦੀਆਂ ਹਨ। ਇਹ ਖੇਡਾਂ ਸਾਡਾ ਗੌਰਵਮਈ ਵਿਰਸਾ ਹਨ। ਇਹਨਾਂ ਦੀ ਸੰਭਾਲ ਅਤਿਅੰਤ ਜ਼ਰੂਰੀ ਹੈ। ਇਹਨਾਂ ਦਾ ਅਧਿਐਨ ਸਭਿਆਚਾਰਕ ਦ੍ਰਿਸ਼ਟੀ ਤੋਂ ਇਕ ਅਤਿਅੰਤ ਮਹੱਤਵਪੂਰਨ ਵਿਸ਼ਾ ਹੈ ਜੋ ਸਾਨੂੰ ਆਪਣੀ ਬਲਵਾਨ ਵਿਰਾਸਤ ਨਾਲ਼ ਜੋੜਦਾ ਹੈ।

46/ਮਹਿਕ ਪੰਜਾਬ ਦੀ