ਸਮੱਗਰੀ 'ਤੇ ਜਾਓ

ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/62

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਥੜਿਆਂ ਬਾਝ ਨਾ ਸੋਂਹਦੇ ਪਿੱਪਲ
ਫੁੱਲਾਂ ਬਾਝ ਫਲਾਹੀਆਂ
ਹੰਸਾਂ ਨਾਲ਼ ਹਮੇਲਾਂ ਸੋਂਹਦੀਆਂ
ਬੰਦਾਂ ਨਾਲ ਗਜਰਾਈਆਂ
ਧੰਨ ਭਾਗ ਮੇਰਾ ਆਖੇ ਪਿੱਪਲ
ਕੁੜੀਆਂ ਨੇ ਪੀਘਾਂ ਪਾਈਆਂ
ਸਾਉਣ ਵਿੱਚ ਕੁੜੀਆਂ ਨੇ
ਪੀਂਘਾਂ ਅਸਮਾਨ ਚੜ੍ਹਾਈਆਂ

ਜਦੋਂ ਸਾਉਣ ਦੀਆਂ ਕਾਲ਼ੀਆਂ ਘਟਾਵਾਂ ਚੜ੍ਹ ਕੇ ਆਉਂਦੀਆਂ ਹਨ ਤਾਂ ਬਿਰਹੋਂ ਕੁੱਠੀ ਮੁਟਿਆਰ ਤੜਪ ਉਠਦੀ ਹੈ:——

ਭਿੱਜ ਗਈ ਰੂਹ ਮਿੱਤਰਾ
ਸ਼ਾਮ ਘਟਾ ਚੜ੍ਹ ਆਈਆਂ

ਉਹ ਤਾਂ ਕੋਇਲ ਨੂੰ ਵੀ ਆਪਣੇ ਹੱਥਾਂ 'ਤੇ ਚੋਗ ਚੁਗਾਉਣਾ ਲੋਚਦੀ ਹੈ——

ਪ੍ਰੀਤਾਂ ਦੀ ਮੈਨੂੰ ਕਦਰ ਬਥੇਰੀ
ਲਾ ਕੇ ਤੋੜ ਨਿਭਾਵਾਂ
ਨੀ ਕੋਇਲੇ ਸਾਉਣ ਦੀਏ
ਤੈਨੂੰ ਹੱਥ ’ਤੇ ਚੋਗ ਚੁਗਾਵਾਂ

ਇਸ ਰੁਮਾਂਚਕ ਵਾਤਵਰਣ ਵਿੱਚ ਪੰਜਾਬਣਾਂ ਦਾ ਹਰਮਨ ਪਿਆਰਾ ਤਿਉਹਾਰ ‘ਤੀਆਂ ਦਾ ਤਿਉਹਾਰ’ ਆਉਂਦਾ ਹੈ। ਪੰਜਾਬ ਦੀਆਂ ਮੁਟਿਆਰਾਂ ਇਸ ਨੂੰ ਬੜੇ ਚਾਵਾਂ ਨਾਲ਼ ਉਡੀਕਦੀਆਂ ਹਨ। ਵਿਆਹੀਆਂ ਕੁੜੀਆਂ ਆਪਣੇ ਪੇਕਿਆਂ ਦੇ ਘਰ ਆ ਕੇ ਇਹ ਤਿਉਹਾਰ ਮਨਾਉਂਦੀਆਂ ਹਨ:——

ਮਹਿੰਦੀ ਤਾਂ ਪਾ ਦੇ ਮਾਏਂ ਸੁਕਣੀ
ਮਾਏਂ ਮੇਰੀਏ
ਮਹਿੰਦੀ ਦਾ ਰੰਗ ਨੀ ਉਦਾਸ
ਸਾਵਣ ਆਇਆ
ਨੂੰਹਾਂ ਨੂੰ ਭੇਜੀਂ ਮਾਏਂ ਪੇਕੜੇ
ਮਾਏਂ ਮੇਰੀਏ ਨੀ
ਧੀਆਂ ਨੂੰ ਲਈਂ ਨੀ ਮੰਗਾ
ਸਾਵਣ ਆਇਆ

ਜਿਹੜੀਆਂ ਵਿਆਹੀਆਂ ਕੁੜੀਆਂ ਕਿਸੇ ਕਾਰਨ ਸਾਉਣ ਮਹੀਨੇ ਵਿੱਚ ਆਪਣੇ ਪੇਕੀਂ ਨਹੀਂ ਆ ਸਕਦੀਆਂ ਉਹਨਾਂ ਲਈ ਉਹਨਾਂ ਦੇ ਮਾਪੇ ਤੀਆਂ ਦਾ ਸੰਧਾਰਾ ਭੇਜਦੇ ਹਨ। ਤੀਆਂ ਦੇ ਸੰਧਾਰੇ ਵਿੱਚ ਉਹਦੇ ਲਈ ਤਿਓਰ ਅਤੇ ਮਠਿਆਈ ਹੁੰਦੀ ਹੈ। ਤੀਆਂ ਦੇ ਸੰਧਾਰੇ ਦਾ ਕੁੜੀਆਂ ਨੂੰ ਕਿੰਨਾ ਚਾਅ ਹੁੰਦਾ ਹੈ, ਇਸ ਦੀ ਵਿਆਖਿਆ}}</poem>

60/ਮਹਿਕ ਪੰਜਾਬ ਦੀ