ਇਕ ਲੋਕ ਗੀਤ ਇਸ ਤਰ੍ਹਾਂ ਕਰਦਾ ਹੈ:
ਭੇਜੀਂ ਨੀ ਅੰਮਾ ਰਾਣੀ ਸੂਹੜੇ
ਸੂਹਿਆਂ ਦੇ ਦਿਨ ਚਾਰ
ਸਾਵਣ ਆਇਆ
ਕਿੱਕੂੰ ਨੀ ਭੇਜਾਂ ਸੂਹੜੇ
ਪਿਓ ਤੇਰਾ ਪਰਦੇਸ
ਸਾਵਣ ਆਇਆ
ਲਿਖ ਲਿਖ ਭੇਜਾਂ ਚੀਰੀਆਂ
ਤੂੰ ਪ੍ਰਦੇਸਾਂ ਤੋਂ ਆ
ਸਾਵਣ ਆਇਆ
ਕਿੱਕੂੰ ਨੀ ਆਵਾਂ ਜਾਈਏ ਮੇਰੀਏ
ਨਦੀਆਂ ਨੇ ਲਿਆ ਨੀ ਉਛਾਲ
ਸਾਵਣ ਆਇਆ
ਪਾਵੇਂ ਵੇ ਮਲਾਹੋ ਬੇੜੀਆਂ
ਮੇਰਾ ਬਾਬਲ ਪਾਰ ਲੰਘਾਓ
ਸਾਵਣ ਆਇਆ
ਹੱਥਾਂ ਦੀ ਵੇ ਦੇਵਾਂ ਮੁੰਦਰੀ
ਗ਼ਲ਼ ਦਾ ਨੌਂਲੱਖਾ ਹਾਰ
ਸਾਵਣ ਆਇਆ
ਪੁਰਾਣੇ ਸਮਿਆਂ ਵਿਚ ਆਉਣ ਜਾਣ ਦੇ ਸਾਧਨ ਸੀਮਤ ਸਨ, ਨਾ ਸੜਕਾਂ ਸਨ ਨਾ ਨਦੀਆਂ ਨਾਲਿਆਂ ਤੇ ਪੁਲ਼। ਪੰਜ ਦਸ ਕੋਹ ਦੀ ਵਾਟ ਤੇ ਵਿਆਹੀ ਮੁਟਿਆਰ ਆਪਣੇ ਆਪ ਨੂੰ ਪ੍ਰਦੇਸਣ ਸਮਝਦੀ ਸੀ। ਵਰ੍ਹੇ ਛਿਮਾਹੀ ਮਗਰੋਂ ਹੀ ਕੋਈ ਮਿਲਣ ਆਉਂਦਾ। ਸਾਵਣ ਦੇ ਅਨੇਕਾਂ ਗੀਤ ਮਿਲਦੇ ਹਨ ਜਿਨ੍ਹਾਂ ਰਾਹੀਂ ਪ੍ਰਦੇਸਾਂ ਵਿੱਚ ਬੈਠੀ ਮੁਟਿਆਰ ਜਿੱਥੇ ਆਪਣੇ ਦੂਰ ਵਸੇਂਦੇ ਮਾਪਿਆਂ ਦੇ ਦਰਦ ਦਾ ਸਲ ਸਹਿੰਦੀ ਹੈ ਉਥੇ ਪ੍ਰਦੇਸੀਂ ਖੱਟੀ ਕਰਨ ਗਏ ਆਪਣੇ ਮਾਹੀ ਦੇ ਵਿਯੋਗ ਨੂੰ ਬੜੇ ਦਰਦੀਲੇ ਬੋਲਾਂ ਵਿੱਚ ਬਿਆਨ ਕਰਦੀ ਹੈ।
ਸਾਉਣ ਦੇ ਦਿਨਾਂ ਵਿੱਚ ਸਹੁਰੇ ਗਈ ਭੈਣ ਨੂੰ ਵੀਰ ਲੈਣ ਆਉਂਦਾ ਹੈ। ਸੱਸ ਨਣਾਨ ਮੱਥੇ ਵੱਟ ਪਾ ਲੈਂਦੀਆਂ ਹਨ...ਉਹ ਵੀਰ ਪਾਸੋਂ ਆਪਣੇ ਪੇਕੇ ਪਰਿਵਾਰ ਦੀ ਸੁੱਖ ਸਾਂਦ ਪੁੱਛਦੀ ਹੈ:
ਸਾਵਣ ਆਇਆ ਨੀ ਸਖੀਏ
ਸਾਵਣ ਆਇਆ
61/ਮਹਿਕ ਪੰਜਾਬ ਦੀ