ਪੰਨਾ:ਮਹਿਕ ਪੰਜਾਬ ਦੀ - ਸੁਖਦੇਵ ਮਾਦਪੁਰੀ.pdf/98

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਇੱਕ ਜੱਟੀ ਅਰਜ਼ ਕਰੇ
ਮੈਂ ਬੱਕਰਾ ਦੇਨੀ ਆਂ ਪੀਰ ਦਾ
ਮੇਰੇ ਸਿਰ ਦਾ ਕੰਤ ਮਰੇ
ਪੰਜ ਸੱਤ ਮਰਨ ਗਵਾਂਢਣਾਂ
ਰਹਿੰਦੀਆਂ ਨੂੰ ਤਾਪ ਚੜ੍ਹੇ
ਹੱਟੀ ਢਹੇ ਕਰਾੜ ਦੀ
ਜਿੱਥੇ ਦੀਵਾ ਨਿਤ ਬਲੇ
ਕੁੱਤੀ ਮਰੇ ਫ਼ਕੀਰ ਦੀ
ਜਿਹੜੀ ਚਊਂ-ਚਊਂ ਨਿਤ ਕਰੇ
ਗਲ਼ੀਆਂ ਹੋਵਣ ਸੁੰਨੀਆਂ
ਵਿੱਚ ਮਿਰਜ਼ਾ ਯਾਰ ਫਿਰੇ

ਮਿਰਜ਼ਾ ਆਪਣੀ ਪਾਕ ਮੁਹੱਬਤ ਲਈ ਕੁਰਬਾਨ ਹੋ ਗਿਆ। ਉਹਦੀ ਬਹਾਦਰੀ ਦੀਆਂ ਵਾਰਾਂ ਅੱਜ ਪੰਜਾਬ ਦੇ ਗੱਭਰੂਆਂ ਦੇ ਹੋਠਾਂ ਤੇ ਸਜੀਵ ਹਨ——— 

ਦਖਣ ਦੇ ਵਲੋਂ ਚੜ੍ਹੀਆਂ ਨੇ ਨ੍ਹੇਰੀਆਂ
ਉਡਦੇ ਨੇ ਗਰਦ ਗਵਾਰ
ਬੁਲਬੁਲਾਂ ਵਰਗੀਆਂ ਘੋੜੀਆਂ
ਉੱਤੇ ਵੀਰਾਂ ਜਹੇ ਅਸਵਾਰ
ਹੱਥੀਂ ਤੇਗ਼ਾਂ ਨੰਗੀਆਂ
ਕਰਦੇ ਮਾਰੋ ਮਾਰ
ਵੇ ਤੂੰ ਹੇਠਾਂ ਜੰਡ ਦੇ ਸੌਂ ਗਿਐਂ
ਜੱਟਾ ਕਰਕੇ ਆ ਗਿਆ ਵਾਰ
ਤੈਨੂੰ ਭੱਜੇ ਨੂੰ ਜਾਣ ਨਾ ਦੇਣਗੇ
ਜੱਟਾ ਜਾਨੋਂ ਦੇਣਗੇ ਮਾਰ

ਪੰਜਾਬੀ, ਮਿਰਜ਼ੇ ਦੀ ਸਾਹਿਬਾਂ ਦੇ ਭਰਾਵਾਂ ਨਾਲ ਹੋਈ ਲੜਾਈ ਦੇ ਬਿਰਤਾਂਤ ਨੂੰ ਬੜੇ ਲਟਕਾਂ ਨਾਲ਼ ਗਾਉਂਦੇ ਹਨ———

ਭੱਥੇ ’ਚੋਂ ਕੱਢ ਲਿਆ ਜੱਟ ਨੇ ਫੋਲ ਕੇ
ਰੰਗ ਦਾ ਸੁਨਹਿਰੀ ਤੀਰ
ਮਾਰਿਆਂ ਜੱਟ ਨੇ ਮੁੰਛਾਂ ਕੋਲੋਂ ਵੱਟ ਕੇ
ਉੱਡ ਗਿਆ ਵਾਂਗ ਭੰਬੀਰ
ਪੰਜ ਸਤ ਲਾਹ ਲਏ ਘੋੜਿਉਂ
ਨੌਵਾਂ ਲਾਹਿਆ ਸਾਹਿਬਾਂ ਦਾ ਵੀਰ
ਸਾਹਿਬਾਂ ਡਿਗਦੇ ਭਰਾਵਾਂ ਨੂੰ ਦੇਖ ਕੇ
ਅੱਖੀਉਂ ਸੁੱਟਦੀ ਨੀਰ
ਆਹ ਕੀ ਕੀਤਾ ਮਿਰਜ਼ਿਆ ਖੂਨੀਆਂ

96/ਮਹਿਕ ਪੰਜਾਬ ਦੀ