ਇਹ ਸਫ਼ਾ ਪ੍ਰਮਾਣਿਤ ਹੈ
ਹੋਰ ਨਾ ਚਲਾਈਂ ਐਸਾ ਤੀਰ
ਅਸੀਂ ਇੱਕ ਢਿੱਡ ਲੱਤਾਂ ਦੇ ਲਈਆਂ
ਇੱਕੋ ਮਾਂ ਦਾ ਚੁੰਘਿਆ ਸੀਰ
ਮਿਰਜ਼ਾ ਜੋਧਿਆਂ ਵਾਂਗ ਕੱਲਾ ਲੜਿਆ। ਉਹਦੀ ਮੌਤ ਤੇ ਪੰਜਾਬ ਦੀ ਆਤਮਾ ਕੁਰਲਾ ਉੱਠੀ
ਵਿੰਗ ਤੜਿੰਗੀਏ ਟਾਹਲੀਏ
ਤੇਰੇ ਹੇਠ ਮਿਰਜ਼ੇ ਦੀ ਡੋਰ
ਜਿੱਥੇ ਮਿਰਜ਼ਾ ਵੱਢਿਆ
ਉੱਥੇ ਰੋਣ ਤਿੱਤਰ ਤੇ ਮੋਰ
ਮਹਿਲਾਂ 'ਚ ਰੋਂਦੀਆਂ ਰਾਣੀਆਂ
ਕਬਰਾਂ ’ਚ ਰੋਂਦੇ ਚੋਰ
ਸਦੀਆਂ ਬੀਤਣ ਮਗਰੋਂ ਵੀ ਮਿਰਜ਼ਾ ਪੰਜਾਬੀਆਂ ਦੇ ਦਿਲਾਂ ਤੇ ਰਾਜ ਕਰਦਾ ਹੈ। ਮਿਰਜ਼ਾ ਸਾਹਿਬਾਂ ਦੀ ਪ੍ਰੀਤ ਕਹਾਣੀ ਪੰਜਾਬੀ ਸਾਹਿਤ ਦੇ ਵੀਰ ਕਾਵਿ ਅਤੇ ਪ੍ਰੀਤ ਸਾਹਿਤ ਵਿੱਚ ਇੱਕ ਵਿਲੱਖਣ ਸਥਾਨ ਪ੍ਰਾਪਤ ਕਰ ਗਈ ਹੈ।
97/ਮਹਿਕ ਪੰਜਾਬ ਦੀ