ਸਮੱਗਰੀ 'ਤੇ ਜਾਓ

ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/100

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਨਾਨਕਿਆਂ ਦਾ ਮੇਲ਼ ਆਇਆ

1.
ਹੁਣ ਕਿਧਰ ਗਈਆਂ ਨੀ ਬੀਬੀ ਤੇਰੀਆਂ ਨਾਨਕੀਆਂ
ਨੀ ਬੀਬੀ ਤੇਰੀਆਂ ਨਾਨਕੀਆਂ
ਨੀ ਕਿਧਰ ਗਈਆਂ
ਨੀ ਬੀਬੀ ਤੋਰੀਆਂ ਨਾਨਕੀਆਂ
ਚੱਬੀਆਂ ਸੀ ਮੱਠੀਆਂ
ਜੰਮੀਆਂ ਸੀ ਕੱਟੀਆਂ
ਕੱਟੀਆਂ ਚਰਾਵਣ ਗਈਆਂ
ਨੀ ਬੀਬੀ ਤੇਰੀ ਨਾਨਕੀਆਂ

ਹੁਣ ਕਿਧਰ ਗਈਆਂ
ਨੀ ਬੀਬੀ ਤੇਰੀਆਂ ਨਾਨਕੀਆਂ
ਚੱਬੇ ਸੀ ਪਕੌੜੇ
ਜੰਮੇ ਸੀ ਜੌੜੇ
ਜੌੜੇ ਖਿਡਾਵਣ ਗਈਆਂ
ਨੀ ਬੀਬੀ ਤੇਰੀਆਂ ਨਾਨਕੀਆਂ

ਨੀ ਕਿਧਰ ਗਈਆਂ
ਬੀਬੀ ਤੇਰੀਆਂ ਨਾਨਕੀਆਂ
ਖਾਧੇ ਸੀ ਲੱਡੂ
ਜੰਮੇ ਸੀ ਡੱਡੂ
ਟੋਭੇ ਛੁਡਾਵਣ ਗਈਆਂ
ਨੀ ਬੀਬੀ ਤੇਰੀਆਂ ਨਾਨਕੀਆਂ
2.
ਕਿੱਥੋਂ ਆਈਆਂ ਵੇ
ਸਰਵਣਾ ਤੇਰੀਆਂ ਨਾਨਕੀਆਂ

ਮਹਿੰਦੀ ਸ਼ਗਨਾਂ ਦੀ/ 104