ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ
ਪੀਤੀ ਸੀ ਪਿੱਛ ਜੰਮੇ ਸੀ ਰਿੱਛ
ਹੁਣ ਕਲੰਦਰਾਂ ਵਿਹੜੇ ਵੇ।
ਸਰਵਣਾ ਤੇਰੀਆਂ ਨਾਨਕੀਆਂ
ਖਾਧੇ ਸੀ ਲੱਡੂ ਜੰਮੇ ਸੀ ਡੱਡੂ
ਹੁਣ ਛੱਪੜਾਂ ਦੇ ਕੰਢੇ ਵੇ
ਸਰਵਣਾ ਤੇਰੀਆਂ ਨਾਨਕੀਆਂ
ਖਾਧੇ ਸੀ ਮਾਂਹ ਜੰਮੇ ਸੀ ਕਾਂ
ਕਾਂ ਕਾਂ ਕਰਦੀਆਂ ਵੇ
ਸਰਵਣਾ ਤੇਰੀਆਂ ਨਾਨਕੀਆਂ
ਖਾਧੇ ਸੀ ਖਜੂਰ ਜੰਮੇ ਸੀ ਸੂਰ
ਹੁਣ ਸੂਰਾਂ ਦੇ ਗਈਆਂ ਵੇ
ਸਰਵਣਾ ਤੋਰੀਆਂ ਨਾਨਕੀਆਂ
ਖਾਧੀਆਂ ਸੀ ਖਿੱਲਾਂ
ਜੰਮੀਆਂ ਸੀ ਇਲ੍ਹਾਂ
ਹੁਣ ਅੰਬਰ ਭੋਂਦੀਆਂ ਵੇ
ਸਰਵਣਾ ਤੇਰੀਆਂ ਨਾਨਕੀਆਂ
ਖਾਧੇ ਸੀ ਪਕੌੜੇ
ਜੰਮੇ ਸੀ ਜੌੜੇ
ਹੁਣ ਖਿਡਾਵਣ ਗਈਆਂ ਵੇ
ਸਰਵਣਾ ਤੇਰੀਆਂ ਨਾਨਕੀਆਂ
3.
ਛੱਜ ਓਹਲੇ ਛਾਨਣੀ
ਪਰਾਤ ਓਹਲੇ ਤਵਾ ਓਏ
ਨਾਨਕਿਆਂ ਦਾ ਮੇਲ ਆਇਆ
ਸੂਰੀਆਂ ਦਾ ਰਵਾ ਓਏ
ਛੱਜ ਓਹਲੇ ਛਾਨਣੀ
ਪਰਾਤ ਓਹਲੇ ਗੁੱਛੀਆਂ
ਨਾਨਕਿਆਂ ਦਾ ਮੇਲ਼ ਆਇਆ
ਸੱਭੇ ਰੰਨਾਂ ਲੁੱਚੀਆਂ
ਮਹਿੰਦੀ ਸ਼ਗਨਾਂ ਦੀ/ 105