ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/110

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਤੂੰ ਉਹਦਾ ਦੇ ਦੇ ਸਾਕ ਵੇ
ਕਿਉਂ ਲਵੇਂ ਪਰਾਈਆਂ ਬਿੜਕਾਂ
ਤੂੰ ਆਪਣੀਆਂ ਵਲ ਝਾਕ ਵੇ
ਕਿਉਂ ਲਵੇਂ ਪਰਾਈਆਂ ਬਿੜਕਾਂ
ਘਰ ਭੂਆ ਜੁ ਤੇਰੀ ਕੰਨਿਆ ਕੁਮਾਰੀ
ਤੂੰ ਉਹਦਾ ਦੇ ਦੇ ਸਾਕ ਵੇ
ਕਿਉਂ ਲਵੇਂ ਪਰਾਈਆਂ ਬਿੜਕਾਂ
21.
ਕੋਰੀ ਤੇ ਤੌੜੀ ਅਸੀਂ ਰਿੰਨ੍ਹੀਆਂ ਗੁੱਲੀਆਂ
ਭੁੱਖ ਲੱਗੀ ਲਾੜਾ ਕੱਢਦਾ ਬੁੱਲ੍ਹੀਆਂ
ਰੋਟੀ ਭਜਾਉਣੀ ਪਈ
ਨਿਲੱਜਿਓ ਲੱਜ ਤੁਹਾਨੂੰ ਨਹੀਂ

ਭੈੜੇ ਭੈੜੇ ਤੁਸੀਂ ਕਰਦੇ ਹੋ ਕਾਰੇ
ਇਨੀਂ ਕਰਤੂਹੀਂ ਤੁਸੀਂ ਰਹੇ ਕੁਆਰੇ
ਕਰਤੂਤ ਤੇ ਛਿਪਦੀ ਨਹੀਂ
ਨਿਲੱਜਿਓ ਲੱਜ ਤੁਹਾਨੂੰ ਨਹੀਂ

ਸਾਡੇ ਤਾਂ ਵਿਹੜੇ ਮੁੱਢ ਮਕੱਈ ਦਾ
ਦਾਣੇ ਤਾਂ ਮੰਗਦਾ ਉਧਲ ਗਈ ਦਾ
ਭੱਠੀ ਤਪਾਉਣੀ ਪਈ
ਨਿਲੱਜਿਓ ਲੱਜ ਤੁਹਾਨੂੰ ਨਹੀਂ

ਸਾਡੇ ਤਾਂ ਵਿਹੜੇ ਤਾਣਾ ਤਣੀਂਦਾ
ਲਾੜੇ ਦਾ ਪਿਓ ਕਾਣਾ ਸੁਣੀਂਦਾ
ਐਨਕ ਲਵਾਉਣੀ ਪਈ
ਨਿਲੱਜਿਓ ਲੱਜ ਤੁਹਾਨੂੰ ਨਹੀਂ
ਕੁੜੀ ਤਾਂ ਸਾਡੀ ਤਿੱਲੇ ਦੀ ਤਾਰ ਏ
ਮੁੰਡਾ ਤਾਂ ਸੁਣੀਂਦਾ ਕੋਈ ਘੁਮਾਰ ਏ

ਮਹਿੰਦੀ ਸ਼ਗਨਾਂ ਦੀ/114