ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/111

ਵਿਕੀਸਰੋਤ ਤੋਂ
Jump to navigation Jump to search
ਇਹ ਸਫ਼ਾ ਪ੍ਰਮਾਣਿਤ ਹੈ

ਜੋੜ ਤਾਂ ਜੁੜਦਾ ਨਹੀਂ
ਨਿਲੱਜਿਓ ਲੱਜ ਤੁਹਾਨੂੰ ਨਹੀਂ

ਪੈਸਾ ਪੈਸਾ ਸਾਡੇ ਪਿੰਡਾਂ ਜੀ ਪਾਓ
ਲਾੜੇ ਜੋਗਾ ਤੁਸੀਂ ਬਾਜਾ ਮੰਗਾਓ
ਜੰਨ ਤੇ ਸਜਦੀ ਨਹੀਂ
ਨਿਲੱਜਿਓ ਲਜ ਤੁਹਾਨੂੰ ਨਹੀਂ
22
ਲਾੜਿਆ ਪਗ ਟੇਢੀ ਨਾ ਬੰਨ੍ਹ ਵੇ
ਸਾਨੂੰ ਹੀਣਤ ਆਵੇ
ਤੇਰੀ ਬੇਬੇ ਦੇ ਉਧਲੀ
ਸਾਡੇ ਮਹਿਲਾਂ ਨੂੰ ਆਵੇ
ਤੇਰੀ ਬੇਬੇ ਦੇ ਬਦਣੀ
ਬੈਠੀ ਜੋਕਾਂ ਵੇ ਲਾਵੇ
ਇਕ ਜੋਕ ਗਵਾਚੀ
ਬੈਠੀ ਝਗੜਾ ਪਾਵੇ
ਇਕ ਪੈਸਾ ਨੀ ਲੈ ਲੈ
ਝਗੜਾ ਛਡ ਬਦਕਾਰੇ
ਪੈਸਾ ਨਹੀਓਂ ਲੈਣਾ
ਝਗੜਾ ਜਾਊ ਸਰਕਾਰੇ
ਸਾਡਾ ਚਾਚਾ ਛੈਲ
ਝਗੜਾ ਜਿਤ ਘਰ ਆਵੇ
23.
ਲਾੜਾ ਲਾਡਲਾ ਨੀ
ਅੱਧੀ ਰਾਤ ਮੰਗੇ ਪਿੱਛ
ਲਾੜੇ ਦਾ ਬਾਪੂ ਐਂ ਬੈਠਾ
ਜਿਵੇਂ ਕੀਲੇ ਬੰਨ੍ਹਿਆ ਰਿਛ
ਲਾੜਾ ਲਾਡਲਾ ਨੀ
ਅੱਧੀ ਰਾਤ ਮੰਗੇ ਪਿੱਛ

ਮਹਿੰਦੀ ਸ਼ਗਨਾਂ ਦੀ/115