ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/131

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਦਿਓਰ ਦਾਰੀ ਦਾ ਰਸੀਆ
ਓਹੋ ਲਿਆਵੇ ਪਾਣੀ
ਨੀ ਸਰ ਸੁੱਕਗੇ ਨਖਰੋ
ਕਿੱਥੋਂ ਲਿਆਵਾਂ ਪਾਣੀ
ਵੇ ਇਕ ਬੱਦਲ ਵਰ੍ਹਿਆ
ਵਿਚ ਰਾਹਾਂ ਦੇ ਪਾਣੀ

ਵੇ ਜੋਰੋ ਤੇਰੀ ਕੁੜਮਾਂ
ਕਰਦੀ ਡੇਲੇ ਡੇਲੇ
ਕੌਣ ਦਾਰੀ ਦਾ ਰਸੀਆ
ਉਹਨੂੰ ਤੋੜ ਲਿਆਵੇ ਡੇਲੇ
ਉਹਦਾ ਦਿਓਰ ਦਾਰੀ ਦਾ ਰਸੀਆ
ਉਹਨੂੰ ਤੋੜ ਲਿਆਵੇ ਡੇਲੇ
ਨੀ ਬਣ ਸੁੱਕਗੇ ਨਖਰੋ
ਕਿੱਥੋਂ ਲਿਆਵਾਂ ਡੇਲੇ

71.
ਜੇ ਕੁੜਮਾਂ ਤੇਰੀਆਂ ਅੱਖਾਂ ਦੁਖਦੀਆਂ
ਮੋਗੇ ਲਾਜ ਕਰਾ ਲੈ ਵੇ
ਕੁੱਛ ਫੈਦਾ ਹੋ ਜੂ
ਇਕ ਗੁੜ ਦੀ ਡਲੀ਼
ਇਕ ਤੇਲ ਦੀ ਪਲੀ਼
ਵਿਚ ਮਿਰਚਾਂ ਦੀ ਲੱਪ ਪਵਾ ਲੈ ਵੇ
ਕੁਛ ਫੈਦਾ ਹੋ ਜੂ

ਇਕ ਗੁੜ ਦੀ ਡਲੀ਼
ਇਕ ਤੇਲ ਦੀ ਪਲੀ਼
ਵਿਚ ਬਿੱਲੀ ਦੀ ਪੂਛ ਫਰਾ ਲੈ ਵੇ
ਕੁਛ ਫੈਦਾ ਹੋ ਜੂ
ਮੋਗੇ ਲਾਜ ਕਰਾ ਲੈ ਵੇ
ਕੁਛ ਫੈਦਾ ਹੋ ਜੂ

ਮਹਿੰਦੀ ਸਗਨਾਂ ਦੀ/135