ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/228

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ
ਪਰੇ ਹਟਜਾ ਕਪਾਹ ਦੀਏ ਛਟੀਏ

ਪਤਲੋ ਨੂੰ ਲੰਘ ਜਾਣ ਦੇ
-
ਤਾਰੋ ਹੱਸਦੀ ਖੇਤ 'ਚੋਂ ਲੰਘਗੀ
ਜੱਟ ਦੀ ਕਪਾਹ ਖਿੜਗੀ
-
ਗੰਨੇ ਚੂਪ ਲੈ ਜੱਟਾਂ ਦੇ ਪੋਲੇ
ਲੱਡੂ ਖਾ ਲੈ ਬਾਣੀਆਂ ਦੇ
-
ਕਾਲ਼ੀ ਤਿੱਤਰੀ ਕਮਾਦੋਂ ਨਿੱਕਲੀ
ਉਡਦੀ ਨੂੰ ਬਾਜ ਪੈ ਗਿਆ
-
ਚੰਦਰੇ ਜੇਠ ਦੇ ਛੋਲੇ
ਕਦੇ ਨਾ ਧੀਏ ਜਾਈਂ ਖੇਤ ਨੂੰ
-
ਕਾਹਨੂੰ ਆ ਗਿਐਂ ਸਰ੍ਹੋਂ ਦਾ ਫੁੱਲ ਬਣ ਕੇ
ਮਾਪਿਆਂ ਨੇ ਤੋਰਨੀ ਨਹੀਂ
-
ਤੈਨੂੰ ਗੰਦਲਾਂ ਦਾ ਸਾਗ ਤੁੜਾਵਾਂ
ਸਰ੍ਹੋਂ ਵਾਲੇ ਆਜੀਂ ਖੇਤ ਨੂੰ
-
ਮੀਂਹ ਪਾ ਦੇ ਲਾ ਦੇ ਝੜੀਆਂ
ਬੀਜ ਲਈਏ ਮੋਠ ਬਾਜਰਾ
-
ਰੁੱਤ ਗਿੱਧਾ ਪਾਉਣ ਦੀ ਆਈ
ਲੱਕ ਲੱਕ ਹੋ ਗੇ ਬਾਜਰੇ
-
ਮੇਰੀ ਡਿੱੱਗਪੀ ਚਰ੍ਹੀ ਦੇ ਵਿਚ ਗਾਨੀ
ਚੱਕ ਲਿਆ ਮੋਰ ਬਣ ਕੇ

-

ਮਹਿੰਦੀ ਸ਼ਗਨਾਂ ਦੀ 232