ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/229

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ
ਕਾਲ਼ਾ ਨਾਗ ਨੀ ਚਰ੍ਹੀ ਵਿਚ ਮੇਲ੍ਹੇ

ਬਾਹਮਣੀ ਦੀ ਰੁੱਤ ਵਰਗਾ
-
ਮੇਰੀ ਨਣਦ ਚੱਲੀ ਮੁਕਲਾਵੇ
ਅਲਸੀ ਦੇ ਫੁੱਲ ਵਰਗੀ
-
ਉੱਚੇ ਟਿੱਬੇ ਇਕ ਮੂੰਗੀ ਦਾ ਬੂਟਾ
ਉਹਨੂੰ ਲੱਗੀਆਂ ਢਾਈ ਟਾਟਾਂ
ਕਰਾਦੇ ਨੀ ਮਾਏਂ ਜੜੁਤ ਬਾਂਕਾਂ
-
ਉੱਚੇ ਟਿੱਬੇ ਇਕ ਜੌਆਂ ਦਾ ਬੂਟਾ
ਉਹਨੂੰ ਲੱਗੀਆਂ ਬੱਲੀਆਂ
ਬੱਲੀਆਂ ਨੂੰ ਲੱਗਾ ਕਸੀਰ
ਕੁੜਤੀ ਮਲਮਲ ਦੀ
ਭਖ ਭਖ ਉੱਠੇ ਸਰੀਰ
-
ਗੰਢੇ ਤੇਰੇ ਕਰੇਲੇ ਮੇਰੇ
ਖੂਹ ਤੇ ਮੰਗਾ ਲੈ ਰੋਟੀਆਂ
-
ਮੇਰੀ ਮੱਚਗੀ ਕੱਦੂ ਦੀ ਤਰਕਾਰੀ
ਆਇਆ ਨਾ ਪਰੇਟ ਕਰਕੇ
-
ਮੈਂ ਮੂੰਗਰੇ ਤੜਕ ਕੇ ਲਿਆਈ
ਰੋਟੀ ਖਾ ਲੈ ਔਤ ਟੱਬਰਾ
-
ਗੋਰੀ ਗੱਲ੍ਹ ਦਾ ਬਣੇ ਖਰਬੂਜ਼ਾ

ਡੰਡੀਆਂ ਦੀ ਵੇਲ ਬਣਜੇ

ਆਦਿ ਕਾਲ ਤੋਂ ਹੀ ਰੁੱਖਾਂ ਨਾਲ ਪੰਜਾਬੀਆਂ ਦੀ ਸਾਂਝ ਰਹੀ ਹੈ। ਉਹ ਮਨੁੱਖ ਦੇ ਜੀਵਨ ਦਾਤੇ ਹਨ। ਭਲਾ ਜੀਵਨ ਦਾਤਿਆਂ ਨੂੰ ਲੋਕ ਮਨ ਕਿਵੇਂ ਭੁਲਾ ਸਕਦਾ ਹੈ, ਪਿੱਪਲ, ਬੋਹੜ, ਕਿੱਕਰ, ਬੇਰੀਆਂ, ਨਿੰਮ, ਜੰਡ, ਕਰੀਰ,

ਮਹਿੰਦੀ ਸ਼ਗਨਾਂ ਦੀ 233