ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/230

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ


ਟਾਹਲੀ, ਨਿੰਬੂ, ਅੰਬ ਅਤੇ ਜਾਮਣਾਂ ਦੇ ਰੁੱਖ ਲੋਕ ਬੋਲੀਆਂ ਵਿਚ ਲਹਿਲਹਾਉਂਦੇ ਨਜ਼ਰੀਂ ਪੈਂਦੇ ਹਨ:

ਪਿੱਪਲਾ ਵੇ ਮੇਰੇ ਪਿੰਡ ਦਿਆ
ਤੇਰੀਆਂ ਠੰਢੀਆਂ ਛਾਵਾਂ
ਢਾਬ ਤੇਰੀ ਦਾ ਗੰਧਲਾ ਪਾਣੀ
ਉਤੋਂ ਬੂਰ ਹਟਾਵਾਂ
ਸਭੇ ਸਹੇਲੀਆਂ ਸਹੁਰੇ ਗਈਆਂ
ਕਿਸ ਨੂੰ ਹਾਲ ਸੁਣਾਵਾਂ
ਚਿੱਠੀਆਂ ਬਰੰਗ ਭੇਜਦਾ-
ਕਿਹੜੀ ਛਾਉਣੀ ਲੁਆ ਲਿਆ ਨਾਵਾਂ
-
ਪਿੱਪਲਾ ਦੱਸਦੇ ਵੇ
ਕਿਹੜਾ ਰਾਹ ਸੁਰਗਾਂ ਨੂੰ ਜਾਵੇ
-
ਪਿੱਪਲਾਂ ਉਤੇ ਆਈਆਂ ਬਹਾਰਾਂ
ਬੋਹੜਾਂ ਨੂੰ ਲੱਗੀਆਂ ਗੋਹਲਾਂ
ਜੰਗ ਨੂੰ ਨਾ ਜਾਹ ਵੇ
ਦਿਲ ਦੇ ਬੋਲ ਮੈਂ ਬੋਲਾਂ
-
ਛੇਤੀ ਛੇਤੀ ਵਧ ਕਿੱਕਰੇ
ਅਸੀਂ ਸੱਸ ਦਾ ਸੰਦੂਕ ਬਣਾਉਣਾ
-
ਮੁੰਡਾ ਰੋਹੀ ਦੀ ਕਿੱਕਰ ਦਾ ਜਾਤੂ
ਵਿਆਹ ਕੇ ਲੈ ਗਿਆ ਤੂਤ ਦੀ ਛਟੀ
-
ਬੇਰੀਏ ਨੀ ਤੈਨੂੰ ਬੇਰ ਬਥੇਰੇ
ਕਿੱਕਰੇ ਨੀ ਤੈਨੂੰ ਤੁੱਕੇ
ਰਾਂਝਾ ਦੂਰ ਖੜਾ
ਦੂਰ ਖੜਾ ਦੁੱਖ ਪੁੱਛੇ
-

ਮਹਿੰਦੀ ਸ਼ਗਨਾਂ ਦੀ/ 234