ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/231

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ
ਚਿੱਤ ਬੱਕਰੀ ਲੈਣ ਨੂੰ ਕਰਦਾ

ਬੰਨੇ ਬੰਨੇ ਲਾ ਦੇ ਬੇਰੀਆਂ
-
ਕੌੜੀ ਨਿੰਮ ਨੂੰ ਪਤਾਸੇ ਲੱਗਦੇ
ਵਿਹੜੇ ਛੜਿਆਂ ਦੇ
-
ਤੇਰੇ ਝੁਮਕੇ ਲੈਣ ਹੁਲਾਰੇ
ਨਿੰਮ ਨਾਲ਼ ਝੂਟਦੀਏ

ਮੈਨੂੰ ਕੱਲੀ ਨੂੰ ਚੁਬਾਰਾ ਪਾ ਦੇ
ਰੋਹੀ ਵਾਲਾ ਜੰਡ ਵੇਚ ਕੇ
-
ਮਰਗੀ ਨੂੰ ਰੁੱਖ ਰੋਣਗੇ
ਅੱੱਕ ਢੱਕ ਤੇ ਕਰੀਰ ਜੰਡ ਬੇਰੀਆਂ
-
ਆਮ ਖਾਸ ਨੂੰ ਡੇਲੇ
ਮਿੱਤਰਾਂ ਨੂੰ ਖੰਡ ਦਾ ਕੜਾਹ
-
ਕੌਲ ਕੱਲਰ ਵਿਚ ਲੱਗਗੀ ਟਾਹਲੀ
ਵਧਗੀ ਸਰੂਆਂ ਸਰੂਆਂ
ਆਉਂਦਿਆ ਰਾਹੀਆ ਘੜਾ ਚੁਕਾ ਜਾ
ਕੌਣ ਵੇਲੇ ਦੀਆਂ ਖੜੀਆਂ
ਖੜੀਆਂ ਦੇ ਸਾਡੇ ਪੱਟ ਫੁੱਲ ਜਾਂਦੇ
ਹੇਠੋਂ ਮੱਚਦੀਆਂ ਤਲ਼ੀਆਂ-
ਰੂਪ ਕੁਆਰੀ ਦਾ
ਖੰਡ ਮਿਸ਼ਰੀ ਦੀਆਂ ਡਲੀਆਂ
-
ਰੱਤਾ ਪਲੰਘ ਚੰਨਣ ਦੇ ਪਾਵੇ
ਤੋੜ ਤੋੜ ਖਾਣ ਹੱਡੀਆਂ

-

ਮਹਿੰਦੀ ਸ਼ਗਨਾਂ ਦੀ/ 235