ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/233

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਪਤਲੋ ਦੇ ਹੱਥ ਗੜਵਾ
ਬੂਰੀ ਮੱਝ ਨੂੰ ਥਾਪੀਆਂ ਦੇਵੇ
-
ਮਰ ਗਈ ਵੇ ਫੁੱਫੜਾ
ਮੱਝ ਕੱਟਾ ਨੀ ਝੱਲਦੀ
-
ਬੱਕਰੀ ਦਾ ਦੁੱਧ ਗਰਮੀ
ਵੇ ਛੱਡ ਗੁਜਰੀ ਦੀ ਯਾਰੀ
-
ਮੇਰੀ ਬੱਕਰੀ ਚਾਰ ਲਿਆ ਦਿਓਰਾ
ਮੈਂ ਨਾ ਤੇਰਾ ਹੱਕ ਰੱਖਦੀ

ਕਿੱਧਰੇ ਪੰਛੀ ਚਹਿਚਹਾਉਂਦੇ ਹਨ:

ਕੋਇਲ ਨਿੱਤ ਕੂਕਦੀ
ਕਦੇ ਬੋਲ ਚੰਦਰਿਆ ਕਾਵਾਂ
-
ਅੱਖ ਪਟਵਾਰਨ ਦੀ
ਜਿਉਂ ਇੱਲ੍ਹ ਦੇ ਆਹਲਣੇ ਆਂਡਾ
-
ਬਣ ਕੇ ਕਬੂਤਰ ਚੀਨਾ
ਗਿੱਧੇ ਵਿਚ ਆ ਜਾ ਬੱਲੀਏ
-
ਕੂੰਜੇ ਪਹਾੜ ਦੀਏ
ਕਦੇ ਪਾ ਵਤਨਾਂ ਵੱਲ ਫੇਰਾ
-
ਸਾਡੇ ਤੋਤਿਆਂ ਨੂੰ ਬਾਗ਼ ਬਥੇਰੇ
ਨਿੰਮ ਦਾ ਤੂੰ ਮਾਣ ਨਾ ਕਰੀਂ
-
ਕਾਟੋ ਦੁੱਧ ਰਿੜਕੇ
ਚੁਗਲ ਝਾਤੀਆਂ ਮਾਰੇ
-

ਮਹਿੰਦੀ ਸ਼ਗਨਾਂ ਦੀ/ 237