ਸਮੱਗਰੀ 'ਤੇ ਜਾਓ

ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/235

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ
ਚਾਚੇ ਤਾਏ ਮਤਲਬ ਦੇ

ਛੱਕਾਂ ਪੂਰਦੇ ਅੰਮਾਂ ਦੇ ਜਾਏ
-
ਇਕ ਵੀਰ ਦਈਂ ਵੇ ਰੱਬਾ
ਮੇਰੀ ਸਾਰੀ ਉਮਰ ਦਾ ਗਹਿਣਾ
-
ਪੁੱਤ ਵੀਰ ਦਾ ਭਤੀਜਾ ਮੇਰਾ
ਨਿਉਂ ਜੜ੍ਹ ਮਾਪਿਆਂ ਦੀ
-
ਚਿੱਟੇ ਚਾਦਰੇ ਜਿਨ੍ਹਾਂ ਨੇ ਪੁੰਨ ਕੀਤੇ
ਰੱਬ ਨੇ ਬਣਾਈਆਂ ਜੋੜੀਆਂ
-
ਚਾਓ ਮੁਕਲਾਵੇ ਦਾ
ਗੱਡੀ ਚੜ੍ਹਦੀ ਨੇ ਪਿੰਜਣੀ ਤੋੜੀ
-
ਘੁੰਡ ਕੱਢ ਲੈ ਪਤਲੀਏ ਨਾਰੇ
ਸਹੁਰਿਆਂ ਦਾ ਪਿੰਡ ਆ ਗਿਆ
-
ਪੁੱਤ ਮਰਜੇ ਬਚੋਲਿਆ ਤੇਰਾ
ਹਾਣ ਦਾ ਨਾ ਵਰ ਟੋਲਿ਼ਆ
-
ਚੜ੍ਹਦੇ ਛਿਪਦੇ ਸੋਚਾਂ ਸੋਚਦੀ
ਗ਼ਮ ਪੀਵਾਂ ਗ਼ਮ ਖਾਵਾਂ
ਜਾਂਦਾ ਹੋਇਆ ਦੱਸ ਨਾ ਗਿਆ
ਚਿੱਠੀਆਂ ਕਿੱਧਰ ਨੂੰ ਪਾਵਾਂ
-
ਮਾਪਿਆਂ ਨੇ ਰੱਖੀ ਲਾਡਲੀ
ਅੱਗੋਂ ਸੱਸ ਬਘਿਆੜੀ ਟੱਕਰੀ
-
ਤੈਨੂੰ ਸੱਸ ਦੇ ਮਰੇ ’ਤੇ ਪਾਵਾਂ
ਸੁੱਥਣੇ ਸੂਫ਼ ਦੀਏ

-

ਮਹਿੰਦੀ ਸ਼ਗਨਾਂ ਦੀ/ 239