ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/238

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਲੋਕ ਦੇਣ ਦੁਹਾਈ
ਊਚ ਨੀਚ ਨਾ ਕੋਈ ਦੇਖੇ
ਕਾਮ ਹਨ੍ਹੇਰੀ ਛਾਈ
ਨਾ ਕੋਈ ਮਾਮੀ ਫੂਫੀ ਦੇਖੇ
ਨਾ ਚਾਚੀ ਨਾ ਤਾਈ
ਨੂੰਹਾਂ ਵੱਲ ਨੂੰ ਸਹੁਰੇ ਝਾਕਣ
ਸੱਸਾਂ ਵਲ ਜਮਾਈ
ਪਾਪੀ ਕਲਜੁਗ ਨੇ-
ਉਲਟੀ ਨਦੀ ਚਲਾਈ
-
ਲੱਛੀ ਤੇਰੇ ਬੰਦ ਨਾ ਬਣੇ
ਮੁੰਡੇ ਮਰਗੇ ਕਮਾਈਆਂ ਕਰਦੇ
-
ਔਖੇ ਲੰਘਦੇ ਘਰਾਂ ਦੇ ਲਾਂਘੇ
ਛੱਡ ਦੇ ਤੂੰ ਵੇਲਦਾਰੀਆਂ
-
ਘਰ ਘਰ ਪੁੱਤ ਜੰਮਦੇ
ਭਗਤ ਸਿੰਘ ਨੇ ਕਿਸੇ ਬਣ ਜਾਣਾ
-
ਏਕਾ ਜਨਤਾ ਦਾ
ਲੋਕ ਰਾਜ ਦੀ ਕੁੰਜੀ
-
ਧਰਤੀ ਜਾਗ ਪਈ
ਪਾਊ ਜਿੱਤ ਲੁਕਾਈ

'ਬੋਲੀਆਂ ਦਾ ਖੂਹ ਭਰ ਦਿਆਂ, ਮੈਥੋਂ ਜੱਗ ਜਿੱਤਿਆ ਨਾ ਜਾਵਾਂ' ਬੋਲੀ ਅਨੁਸਾਰ ਇਹ ਹਜ਼ਾਰਾਂ ਦੀ ਗਿਣਤੀ ਵਿਚ ਮਿਲਦੀਆਂ ਹਨ। ਇਹ ਬੋਲੀਆਂ ਪੰਜਾਬੀਆਂ ਦੀ ਮੁਲਵਾਨ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ।

ਮਹਿੰਦੀ ਸ਼ਗਨਾਂ ਦੀ/ 242