ਇਹ ਸਫ਼ਾ ਪ੍ਰਮਾਣਿਤ ਹੈ
ਦੇ ਦੇ ਮਾਏਂ ਮੁਕਲਾਵਾ ਨੀ
ਤੇਰਾ ਭਾਈ ਜੀਵੇ ਤੇਰਾ ਸਾਈਂ ਜੀਵੇ
ਜੇ ਤੇਰੇ ਘਰ ਹੈਨੀ ਕੱਪੜੇ
ਮੈਨੂੰ ਬੋਰੀ ਦਾ ਪੱਲੜ ਸਮਾ ਦੇ ਨੀ
ਦੇ ਦੇ ਮਾਏਂ ਮੁਕਲਾਵਾ ਨੀ
ਤੇਰਾ ਭਾਈ ਜੀਵੇ ਤੇਰਾ ਸਾਈਂ ਜੀਵੇ
ਦੇ ਦੇ ਮਾਏਂ ਮੁਕਲਾਵਾ ਨੀ
3੦.
ਜੇ ਅਸੀਂ ਦਿੱਤੀ ਮੋਠਾਂ ਦੀ ਮੁੱਠੀ
ਮੋਤੀ ਕਰਕੇ ਜਾਣਿਓ ਜੀ
ਜੇ ਅਸੀਂ ਦਿੱਤਾ ਪਾਣੀ ਦਾ ਛੰਨਾ
ਦੁਧੂਆ ਕਰਕੇ ਜਾਣਿਓ ਜੀ
ਜੋ ਅਸੀਂ ਦਿੱਤਾ ਖੱਦਰ ਚੌੌਂਸੀ
ਰੇਸ਼ਮ ਕਰਕੇ ਜਾਣਿਓ ਜੀ
ਜੇ ਸਾਡੀ ਬੀਬੀ ਮੋਟਾ ਕੱਤੇ
ਨਿੱਕਾ ਕਰਕੇ ਜਾਣਿਓ ਜੀ
ਜੇ ਸਾਡੀ ਬੀਬੀ ਕੰਮ ਵਿਗਾੜੇ
ਅੰਦਰ ਬੜ ਸਮਝਾਇਓ ਜੀ
31
ਸਾਡਾ ਚਿੜੀਆਂ ਦਾ ਚੰਬਾ ਵੇ
ਬਾਬਲ ਅਸਾਂ ਉੱਡ ਵੇ ਜਾਣਾ
ਸਾਡੀ ਲੰਬੀ ਉਡਾਰੀ ਵੇ
ਬਾਬਲ ਕਿਹੜੇ ਦੇਸ ਜਾਣਾ
ਸਾਡਾ ਚਿੜੀਆਂ ਦਾ ਚੰਬਾ ਵੇ
ਵੀਰਨ ਅਸਾਂ ਉੱਡ ਵੇ ਜਾਣਾ
ਸਾਡੀ ਲੰਬੀ ਉਡਾਰੀ ਵੇ
ਵੀਰਨ ਕਿਹੜੇ ਦੇਸ਼ ਜਾਣਾ
ਮਹਿੰਦੀ ਸ਼ਗਨਾਂ ਦੀ/ 53