ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/50

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਹ ਸਫ਼ਾ ਪ੍ਰਮਾਣਿਤ ਹੈ


32.
ਲੈ ਚਲੇ ਬਾਬਲਾ ਲੈ ਚੱਲੇ ਵੇ
ਲੈ ਚੱਲੇ ਦੇਸ਼ ਪਰਾਏ

ਬਾਬਲਾ ਤੇਰੀ ਲਾਡਲੀ ਵੇ
ਆਲੇ ਛੋਡੀਆਂ ਗੁੱਡੀਆਂ
ਮੇਰਾ ਤ੍ਰਿੰਜਣ ਛੋੜਿਆ ਛੋਪ
ਬਾਬਲਾ ਤੇਰੀ ਲਾਡਲੀ ਵੇ

ਲੈ ਚੱਲੇ ਵੀਰਾ ਲੈ ਚੱਲੇ
ਵੇ ਲੈ ਚਲੇ ਦੇਸ਼ ਪਰਾਏ
ਵੀਰਾ ਤੇਰੀ ਲਾਡਲੀ ਵੇ
ਆਲੇ ਛੋਡੀਆਂ ਗੁੱਡੀਆਂ
ਮੇਰਾ ਤ੍ਰਿਜਣ ਛੋੜਿਆ ਛੋਪ
ਵੀਰਾ ਤੇਰੀ ਲਾਡਲੀ ਵੇ

33.
ਬਾਬਲ ਵਿਦਾ ਕਰੇਂਦਿਆ
ਮੈਨੂੰ ਰੱਖ ਲੈ ਅੱਜ ਦੀ ਰਾਤ ਵੇ
ਮੈਂ ਕਿੱਕਣ ਰੱਖਾਂ ਧੀਏ ਮੇਰੀਏ
ਮੈਂ ਤਾਂ ਸੱਜਣ ਸਦਾ ਲਏ ਆਪ ਨੀ

34.
ਸੋਨੇ ਦੀ ਸੱਗੀ ਮਾਪਿਓ
ਉੱਤੇ ਪਾਏ ਜੰਜ਼ੀਰ ਵੇ
ਤੁਸੀਂ ਕਿਉਂ ਬੈਠੇ ਮਾਪਿਓ
ਦਿਲ ਦਲਗੀਰ ਵੇ
ਖਾਊਂਗੀ ਕਿਸਮਤ ਮਾਪਿਓ
ਪਹਿਨੂੰਗੀ ਤਕਦੀਰ ਵੇ

ਮਹਿੰਦੀ ਸ਼ਗਨਾਂ ਦੀ/ 54