ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/69

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

4
ਸਾਡੇ ਵਿਹੜੇ ਦਿਆ ਨਿੰਬੂਆ ਵੇ
ਤੇਰੀ ਠੰਡੜੀ ਠੰਡੜੀ ਛਾਂ
ਪੋਤਾ ਕੀਹਦਾ ਸੁਣੀਂਦਾ ਵੇ
ਕੀਹਨੇ ਧਰਿਆ ਸੀ ਨਾਂ

ਪੋਤਾ ਦਾਦੇ ਦਾ ਸੁਣੀਂਦਾ ਵੇ
ਜੀਹਨੇ ਧਰਿਆ ਸੀ ਨਾਂ
ਪੋਤਾ ਦਾਦੇ ਦਾ ਸੁਣੀਂਦਾ
ਰਾਜਾ ਧਰਿਆ ਸੀ ਨਾਂ

ਸਾਡੇ ਵਿਹੜੇ ਦਿਆ ਨਿੰਬੂਆ ਵੇ
ਤੇਰੀ ਠੰਡੜੀ ਠੰਡੜੀ ਛਾਂ
ਦੋਹਤਾ ਕੀਹਦਾ ਸੁਣੀਂਦਾ ਵੇ
ਕੀਹਨੇ ਧਰਿਆ ਸੀ ਨਾਂ

ਦੋਹਤਾ ਨਾਨੇ ਦਾ ਸੁਣੀਂਦਾ ਵੇ
ਜੀਹਨੇ ਧਰਿਆ ਸੀ ਨਾਂ
ਦੋਹਤਾ ਨਾਨੇ ਦਾ ਸੁਣੀਦਾ
ਰਾਜਾ ਧਰਿਆ ਸੀ ਨਾਂ

ਸਾਡੇ ਵਿਹੜੇ ਦਿਆ ਨਿੰਬੂਆ ਵੇ
ਤੇਰੀ ਠੰਡੜੀ ਠੰਡੜੀ ਛਾਂ
ਭਾਣਜਾ ਕੀਹਦਾ ਸੁਣੀਂਦਾ ਵੇ
ਕੀਹਨੇ ਧਰਿਆ ਸੀ ਨਾਂ
ਭਾਣਜਾ ਮਾਮੇ ਦਾ ਸੁਣੀਂਦਾ ਵੇ
ਜੀਹਨੇ ਧਰਿਆ ਸੀ ਨਾਂ
ਭਾਣਜਾ ਮਾਮੇ ਦਾ ਸੁਣੀਂਦਾ
ਰਾਜਾ ਧਰਿਆ ਸੀ ਨਾਂ

ਮਹਿੰਦੀ ਸ਼ਗਨਾਂ ਦੀ/73