ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/76

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਉਹਨੇ ਡੋਹਲਿਆ ਪਾਣੀ
ਬਾਬਲ ਦਾ ਬੇਟਾ ਨਾਵ੍ਹੇ ਧੋਵੇ
ਉਹਨੇ ਡੋਹਲਿਆ ਪਾਣੀ
23.
ਇਕ ਸੀ ਘੋੜੀ ਵੀਰਾ ਰਾਵਲੀ
ਗੰਗਾ ਜਮਨਾ ਤੋਂ ਆਈ
ਆਣ ਬੰਨੀ ਬਾਬੇ ਬਾਰ ਮੈਂ
ਕੁਲ ਹੋਈ ਐ ਵਧਾਈ
ਬਾਗ ਪਕੜ ਵੀਰਨ ਚੜ੍ਹ ਗਿਆ
ਅਪਣੀ ਚਤਰਾਈ
ਅਟਣ ਬਟਣ ਉਹਦੇ ਕਪੜੇ
ਕੇਸਰ ਹੋਈ ਛੜਕਾਈ

ਇਕ ਸੀ ਘੋੜੀ ਵੀਰਾ ਰਾਵਲੀ
ਗੰਗਾ ਜਮਨਾ ਤੋਂ ਆਈ
ਆਣ ਬੰਨ੍ਹੀ ਬਾਬਲ ਬਾਰ ਮੈਂ
ਕੁਲ ਹੋਈ ਐ ਵਧਾਈ
ਬਾਗ ਪਕੜ ਵੀਰਨ ਚੜ੍ਹ ਗਿਆ
ਅਪਣੀ ਚਤਰਾਈ
ਅਟਣ ਬਟਣ ਉਹਦੇ ਕਪੜੇ
ਕੇਸਰ ਹੋਈ ਛੜਕਾਈ
24.
ਘੋੜੀਆਂ ਵੜੀਂਦੀਆਂ ਵੀਰਾ ਜਮਨਾ ਤੇ ਪਾਰ ਵੇ
ਬਾਬਾ ਤੇਰਾ ਚੌਧਰੀ ਘੋੜੀ ਲਿਆ ਦਿਉ ਅੱਜ ਵੇ
ਘੋੜੀਆਂ ਸੰਜੋਗੀਆਂ ਘੋੜੀਆਂ ਤੂੰ ਮੰਗ ਵੇ
ਬਾਬਲ ਤੇਰਾ ਚਾਬਲਾ ਘੋੜੀ ਲਿਆ ਦਿਉ ਅੱਜ ਵੇ

ਮਹਿੰਦੀ ਸ਼ਗਨਾਂ ਦੀ/80