ਇਹ ਸਫ਼ਾ ਪ੍ਰਮਾਣਿਤ ਹੈ
ਲੰਬਾ ਸੀ ਵਿਹੜਾ ਵੀਰਨਾ
ਵਿਚ ਮਰੂਏ ਦਾ ਬੂਟਾ ਵੇ
ਸੋਹਣਿਆਂ ਵਿਚ ਮਰੂਏ ਦਾ ਬੂਟਾ ਵੇ
ਬੂਟਾ ਬੂਟਾ ਵੇ ਵੀਰਨਾ
ਉਹਨੂੰ ਲੱਗੇ ਸੀ ਡੋਡੇ ਵੇ
ਡੋਡੇ ਡੋਡੇ ਵੇ ਵੀਰਾ
ਉਹਨੂੰ ਖਿੜੀਆਂ ਸੀ ਕਲੀਆਂ
ਕਲੀਆਂ ਕਲੀਆਂ ਵੇ ਵੀਰਨਾ
ਤੇਰੇ ਸਾਫੇ ਨੂੰ ਜੜੀਆਂ ਵੇ
ਸੋਹਣਿਆਂ ਤੇਰੇ ਸਾਫੇ ਨੂੰ ਜੜੀਆਂ ਵੇ