ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/85

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਦੇਂਦਾ ਹੈ। ਮਰਦ ਉਸ ’ਤੇ ਸਦਾ ਜ਼ੁਲਮ ਕਰਦਾ ਆਇਆ ਹੈ, ਉਹ ਉਹਨੂੰ ਮਾਰਦਾ ਕੁੱਟਦਾ ਹੈ, ਗੰਦੀਆਂ ਗਾਲੀਆਂ ਕੱਢਦਾ ਹੈ। ਸੱਸ ਸਹੁਰੇ ਦਾ ਦਾਬਾ ਵੱਖਰਾ। ਪੰਜਾਬਣ ਸਦਾ ਸੁੰਗੜੀ ਰਹੀ ਹੈ। ਸਿਰਫ਼ ਵਿਆਹ ਦਾ ਹੀ ਅਸਰ ਹੁੰਦਾ ਹੈ ਜਿੱਥੇ ਉਹ ਆਪਣੇ ਦੱਬੇ ਭਾਂਬੜ ਬਾਹਰ ਕਢਦੀ ਹੈ। ਉਹ ਸਿਠਣੀਆਂ ਦੇ ਰੂਪ ਵਿਚ ਲਾੜੇ ਨੂੰ, ਉਸ ਦੇ ਮਾਂ, ਬਾਪ, ਭੈਣਾਂ ਨੂੰ ਖੂਬ ਪੁਣਦੀ ਹੈ, ਉਨ੍ਹਾਂ ਦੀਆਂ ਕਮਜ਼ੋਰੀਆਂ ਦਾ ਮਖੌਲ ਉਡਾਉਂਦੀ ਹੈ। ਇਸ ਤੋਂ ਬਿਨਾਂ ਉਹ ਲਾੜੇ ਦੀ ਮਾਂ ਅਤੇ ਭੈਣ ਨੂੰ ਕਾਮੁਕ ਸਿਠਣੀਆਂ ਦੇ ਕੇ ਆਪਣੀਆਂ ਅਤ੍ਰਿਪਤ ਕਾਮੁਕ ਭਾਵਨਾਵਾਂ ਨੂੰ ਤ੍ਰਿਪਤ ਕਰਨ ਦਾ ਉਪਰਾਲਾ ਕਰਦੀ ਹੈ! ਹਰ ਪਾਸੇ ਮਖੌਲ ਹੀ ਮਖੌਲ, ਕੋਈ ਗੁੱਸੇ ਦਾ ਪ੍ਰਤੀਕਰਮ ਨਹੀਂ। ਫੇਰ ਉਹ ਅਜਿਹੇ ਅਵਸਰ ਦਾ ਲਾਭ ਕਿਉਂ ਨਾ ਉਠਾਵੇ।

ਨਾਨਕਿਆਂ ਦੇ ਮੇਲ ਦਾ ਵਿਆਹ ਵਿਚ ਵਿਸ਼ੇਸ਼ ਹੱਥ ਹੁੰਦਾ ਹੈ- ਜਿਵੇਂ ਕਦ ਹਨ ਨਾਨਕਿਆਂ ਦਾ ਅੰਧਾ ਵਿਆਹ ਹੁੰਦਾ ਹੈ, ਚਾਹੇ ਕੜੀ ਦਾ ਹੋਵੇ, ਚਾਹੇ ਮੁਡੇ ਦਾ। ਇਸੇ ਕਰਕੇ ਨਾਨਕਿਆਂ ਦਾ ਮੇਲ ਸਿਠਣੀਆਂ ਦੇ ਪਿੜ ਵਿਚ ਮੁਖ ਨਿਸ਼ਾਨਾ ਹੁੰਦਾ ਹੈ।

ਜਦੋਂ ਨਾਨਕਾ ਮੇਲ ਆਉਂਦਾ ਹੈ ਤਾਂ ਪਿੰਡੋਂ ਬਾਹਰ ਉਨ੍ਹਾਂ ਦੇ ਸੁਆਗਤ " ਪਿੰਡ ਦੀਆਂ ਜਨਾਨੀਆਂ ਪੰਜ ਜਾਂਦੀਆਂ ਹਨ। ਦੋਨੋਂ ਧਿਰਾਂ ਇਕ ਦੂਜੇ ਦਾ ਸੁਆਗਤ ਸਿਠਣੀਆਂ ਨਾਲ ਕਰਦੀਆਂ ਹਨ:

ਹੁਣ ਕਿਧਰ ਗਈਆਂ
ਨੀ ਬੀਬੀ ਤੇਰੀਆਂ ਨਾਨਕੀਆਂ

ਅਸੀਂ ਹਾਜ਼ਰ ਨਾਜ਼ਰ ਫੁੱਲਾਂ ਬਰਾਬਰ ਖੜੀਆਂ
ਨੀ ਬੀਬੀ ਤੇਰੀਆਂ ਨਾਨਕੀਆਂ

ਨੀ ਕਿਧਰ ਗਈਆਂ
ਨੀ ਬੀਬੀ ਤੇਰੀਆਂ ਨਾਨਕੀਆਂ
ਚੱਬੀਆਂ ਸੀ ਮੱਠੀਆਂ
ਜੰਮੀਆਂ ਸੀ ਕੱਟੀਆਂ
ਕੱਟੀਆਂ ਚਰਾਵਣ ਗਈਆਂ
ਨੀ ਬੀਬੀ ਤੇਰੀ ਨਾਨਕੀਆਂ

ਚੱਬੇ ਸੀ ਪਕੌੜੇ

ਮਹਿੰਦੀ ਸ਼ਗਨਾਂ ਦੀ/89