ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/87

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਹ ਸਫ਼ਾ ਪ੍ਰਮਾਣਿਤ ਹੈ

ਖਾਧੇ ਸੀ ਖਜੂਰ ਜੰਮੇ ਸੀ ਸੂਰ
ਹੁਣ ਸੂਰਾਂ ਦੇ ਗਈਆਂ ਵੇ
ਸਰਵਣਾ ਤੇਰੀਆਂ ਨਾਨਕੀਆਂ

'ਖਾਧੀਆਂ ਸੀ ਖਿੱਲਾਂ
ਜੰਮੀਆਂ ਸੀ ਇੱਲ੍ਹਾ
ਹੁਣ ਅੰਬਰ ਭੋੰਦੀਆਂ ਵੇ
ਸਰਵਣਾ ਤੇਰੀਆਂ ਨਾਨਕੀਆਂ

ਖਾਧੇ ਸੀ ਪਕੌੜੇ
ਜੰਮੇ ਸੀ ਜੌੜੇ
ਹੁਣ ਖਿਡਾਵਣ ਗਈਆਂ ਵੇ
ਸਰਵਣਾ ਤੇਰੀਆਂ ਨਾਨਕੀਆਂ

ਸਿਰਾਂ ਤੇ ਟਰੰਕ ਹੱਥਾਂ ਚ ਮੋਰਨੀਆਂ ਵਾਲੇ ਝੋਲੇ ਫੜੀਂ ਆਉਂਦੇ ਨਾਨਕਾ 'ਪਿੰਡ ਦੀ ਗਲੀ ਵਿਚ ਪ੍ਰਵੇਸ਼ ਕਰਨ ਤੇ ਗਲੀ ਦੀਆਂ ਔਰਤਾਂ ਹਾਸਿਆਂ ਮਖੌਲਾਂ ਸੁਆਗਤ ਕਰਦੀਆਂ ਹਨ। ਸਿਠਣੀਆਂ ਦੀ ਛਹਿਬਰ ਲੱਗ ਜਾਂਦੀ ਹੈ:

ਛੱਜ ਓਹਲੇ ਛਾਨਣੀ
ਪਰਾਤ ਓਹਲੇ ਤਵਾ ਓਏ
ਨਾਨਕਿਆਂ ਦਾ ਮੇਲ ਆਇਆ
ਸੂਰੀਆਂ ਦਾ ਰਵਾ ਓਏ

ਛੱਜ ਓਹਲੇ ਛਾਨਣੀ
ਪਰਾਤ ਓਹਲੇ ਗੁੱਛੀਆਂ
ਨਾਨਕਿਆਂ ਦਾ ਮੇਲ ਆਇਆ
ਸੱਭੇ ਰੰਨਾਂ ਲੁੱਚੀਆਂ

ਛੱਜ ਓਹਲੇ ਛਾਨਣੀ
ਪਰਾਤ ਓਹਲੇ ਛੱਜ ਓਏ
ਨਾਨਕਿਆਂ ਦਾ ਮੇਲ ਆਇਆ
ਗਾਉਣ ਦਾ ਨਾ ਚੱਜ ਓਏ

ਮਹਿੰਦੀ ਸ਼ਗਨਾਂ ਦੀ/91