ਸਮੱਗਰੀ 'ਤੇ ਜਾਓ

ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/89

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਬੀਬੀ ਦੇ ਬਾਬਲ ਨੂੰ ਖ਼ਬਰ ਕਰੋ
ਜੀ ਜੰਨ ਨੇੜੇ ਨੇੜੇ
ਲੌਗਾਂ ਦੀ ਬਾੜ ਕਰੋ
ਜੀ ਜੰਨ ਨੇੜੇ ਨੇੜੇ

ਬੀਬੀ ਦੇ ਮਾਮੇ ਨੂੰ ਖ਼ਬਰ ਕਰੋ
ਜੀ ਜੰਨ ਨੇੜੇ ਨੇੜੇ
ਲੌਂਗਾਂ ਦੀ ਬਾੜ ਕਰੋ
ਜੀ ਜੰਨ ਨੇੜੇ ਨੇੜੇ

ਬਰਾਤ ਦੇ ਢੁਕਾਅ ਤੇ ਪਹਿਲਾਂ ਕੁੜਮਾਂ ਤੇ ਮਾਪਿਆਂ ਦੀ ਮਿਲਣੀ ਕਰਵਾਈ ਜਾਂਦੀ ਹੈ। ਮਿਲਣੀ ਉਪਰੰਤ ਸਾਰੇ ਵਾਤਾਵਰਣ ਵਿਚ ਖ਼ੁਸ਼ੀ ਦੀਆਂ Sਹਾਰਾਂ ਵਹਿ ਤੁਰਦੀਆਂ ਹਨ ਤੇ ਸਾਰਾ ਮਾਹੌਲ ਖਲ਼ਾ ਖੁਲਾਸਾ ਬਣ ਜਾਂਦਾ ਹੈ। ਇਸੇ ਮਾਹੌਲ ਦਾ ਲਾਹਾ ਲੈਂਦੀਆਂ ਮੇਲਣਾਂ ਪਹਿਲਾਂ ਘਟੁ ਕਰਾਰੀਆਂ ਤੇ ਮਗਰੋਂ ਸਲੂਣੀਆਂ ਸਿਠਣੀਆਂ ਦੇਣੀਆਂ ਸ਼ੁਰੂ ਕਰ ਦੇਂਦੀਆਂ ਹਨ:

ਜਾਨੀ ਓਸ ਪਿੰਡੋਂ ਆਏ
ਜਿੱਥੇ ਰੁੱਖ ਵੀ ਨਾ
ਇਨ੍ਹਾਂ ਦੇ ਤੌੜਿਆਂ ਵਰਗੇ ਮੂੰਹ
ਉੱਤੇ ਮੁੱਛ ਵੀ ਨਾ

ਜਾਨੀ ਓਸ ਪਿੰਡੋਂ ਆਏ
ਜਿੱਥੇ ਤੂਤ ਵੀ ਨਾ
ਇਨ੍ਹਾਂ ਦੇ ਖਪੜਾਂ ਵਰਗੇ ਮੂੰਹ
ਉੱਤੇ ਰੂਪ ਵੀ ਨਾ

ਜਾਨੀ ਓਸ ਪਿੰਡੋਂ ਆਏ
ਜਿੱਥੇ ਟਾਸ਼ੀ ਵੀ ਨਾ
ਇਨ੍ਹਾਂ ਦੇ ਪੀਲੇ ਡੱਡੂ ਮੂੰਹ
ਉੱਤੇ ਲਾਲੀ ਵੀ ਨਾ

ਉਹ ਜਾਨੀਆਂ ਦੇ ਵਿਦ-ਵਿਦ ਨੁਕਸ ਛਾਟਦੀਆਂ ਹਨ:

ਮਹਿੰਦੀ ਸ਼ਗਨਾਂ ਦੀ/93