ਇਹ ਸਫ਼ਾ ਪ੍ਰਮਾਣਿਤ ਹੈ
ਖੂਹਾਂ ਵਾਲਿਆਂ ਨੂੰ ਦੇ ਕੇ ਜਾਇਓ ਮਾਂ
ਵੇ ਜਾਨੀਓਂ ਪੀ ਕੇ ਜਾਇਓ
ਸਾਡੀਆਂ ਬੇਰੀਆਂ ਦੇ ਮਿੱਠੇ ਮਿੱਠੇ ਬੇਰ
ਵੇ ਜਾਨੀਓਂ ਖਾ ਕੇ ਜਾਇਓ
ਬੇਰੀਆਂ ਵਾਲਿਆਂ ਨੂੰ ਦੇ ਕੇ ਜਾਇਓ ਮਾਂ
ਵੇ ਜਾਨੀਓਂ ਖਾ ਕੇ ਜਾਇਓ
ਸਾਡੇ ਤੂਤਾਂ ਦੀ ਠੰਡੀ ਠੰਡੀ ਛਾਂ
ਵੇ ਜਾਨੀਓ ਮਾਣ ਕੇ ਜਾਇਓ
ਸਾਡੇ ਤੂਤਾਂ ਦੀ ਠੰਡੀ ਠੰਡੀ ਛਾ
ਵੇ ਜਾਨੀਓਂ ਮਾਣ ਕੇ ਜਾਇਓ
ਹੋਰ:
ਕੋਰੀ ਤੇ ਤੌੜੀ ਅਸੀਂ ਕਿੰਨੀਆਂ ਗੁੱਲੀਆਂ
ਭੁੱਖ ਲੱਗੀ ਲਾੜਾ ਕੱਢਦਾ ਬੁੱਲ੍ਹੀਆਂ
ਰੋਟੀ ਭਜਾਉਣੀ ਪਈ
ਨਿਲੱਜਿਓ ਲੱਜ ਤੁਹਾਨੂੰ ਨਹੀਂ
ਭੈੜੇ ਭੈੜੇ ਤੁਸੀਂ ਕਰਦੇ ਹੋ ਕਾਰੇ
ਇਨ੍ਹੀੀ ਕਰਤੂਤਾਂ ਤੁਸੀਂ ਰਹੇ ਕੁਆਰੇ
ਕਰਤੂਤ ਤੇ ਛਿਪਦੀ ਨਹੀਂ
ਨਿਲੱਜਿਓ ਲੱਜ ਤੁਹਾਨੂੰ ਨਹੀਂ
ਸਾਡੇ ਤਾਂ ਵਿਹੜੇ ਮੁੱਢ ਮਕੱਈ ਦਾ
ਦਾਣੇ ਤਾਂ ਮੰਗਦਾ ਉਧਲ ਗਈ ਦਾ
ਭੱਠੀ ਤਪਾਉਣੀ ਪਈ
ਨਿਲੱਜਿਓ ਲੱਜ ਤੁਹਾਨੂੰ ਨਹੀਂ
ਸਾਡੇ ਤਾਂ ਵਿਹੜੇ ਤਾਣਾ ਤਣੀਦਾ
ਲਾੜੇ ਦਾ ਪਿਓ ਕਾਣਾ ਸੁਣੀਦਾ
ਐਨਕ ਲਵਾਉਣੀ ਪਈ
ਨਿਲੱਜਿਓ ਲੱਜ ਤੁਹਾਨੂੰ ਨਹੀਂ
ਮਹਿੰਦੀ ਸ਼ਗਨਾਂ ਦੀ/95