ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/92

ਵਿਕੀਸਰੋਤ ਤੋਂ
Jump to navigation Jump to search
ਇਹ ਸਫ਼ਾ ਪ੍ਰਮਾਣਿਤ ਹੈ


ਕੁੜੀ ਤਾਂ ਸਾਡੀ ਤਿੱਲੇ ਦੀ ਤਾਰ ਏ
ਮੁੰਡਾ ਤਾਂ ਸੁਣੀਂਦਾ ਕੋਈ ਘੁਮਾਰ ਏ
ਜੋੜ ਤਾਂ ਜੁੜਦਾ ਨਹੀਂ
ਨਿਲੱਜਿਓ ਲੱਜ ਤੁਹਾਨੂੰ ਨਹੀਂ

ਪੈਸਾ ਪੈਸਾ ਸਾਡੇ ਪਿੰਡਾਂ ਜੀ ਪਾਓ
ਲਾੜੇ ਜੋਗਾ ਤੁਸੀਂ ਬਾਜਾ ਮੰਗਾਓ
ਜੰਨ ਤੇ ਸਜਦੀ ਨਹੀਂ
ਨਿਲੱਜਿਓ ਲੱਜ ਤੁਹਾਨੂੰ ਨਹੀਂ
ਆਏ ਬਰਾਤੀਆਂ ’ਤੇ ਵਿਅੰਗ ਕਸੇ ਜਾਂਦੇ ਹਨ। ਨਾ ਉਨ੍ਹਾਂ ਵੱਲੋ
ਲਿਆਂਦੀ ਵਰੀ ਪਸੰਦ ਹੈ ਤੇ ਨਾ ਹੀ ਆਏ ਬਰਾਤੀ ਉਨ੍ਹਾਂ ਨੂੰ ਚੰਗੇ ਲੱਗਦੇ ਹਨ।
ਉਹ ਬਰਾਤੀਆਂ ਦਾ ਮਖੌਲ ਉਡਾਉਂਦੀਆਂ ਹਨ:

ਮੈਂ ਲਾਜ ਮੋਈ ਮੈਂ ਲਾਜ ਮੋਈ
ਇਹ ਵਰੀ ਪੁਰਾਣੀ ਲਿਆਏ
ਮੈਂ ਲਾਜ ਮੋਈ ਮੈਂ ਲਾਜ ਮੋਈ
ਇਹ ਕੀ ਕੀ ਵਸਤ ਲਿਆਏ
ਮੈਂ ਲਾਜ ਮੋਈ ਮੈਂ ਲਾਜ ਮੋਈ
ਇਹ ਬੁਢੜੇ ਕਾਹਨੂੰ ਆਏ
ਮੈਂ ਲਾਜ ਮੋਈ ਮੈਂ ਲਾਜ ਮੋਈ
ਇਹ ਗੱਭਰੂ ਕਿਉਂ ਨਾ ਲਿਆਏ
ਮੈਂ ਲਾਜ ਮੋਈ ਮੈਂ ਲਾਜ ਮੋਈ
ਇਹ ਸਾਰੇ ਆਂਡਲ ਆਏ

ਪਹਿਲੇ ਸਮਿਆਂ ਵਿਚ ਬਰਾਤਾਂ ਤਿੰਨ ਦਿਨ ਠਹਿਰਿਆ ਕਰਦੀਆਂ ਸਨ
ਇਕ ਦਿਨ ਆਉਣ ਦਾ ਤੇ ਇਕ ਦਿਨ ਵਿਦਾਇਗੀ ਦਾ। ਫੇਰ ਦੋ ਦਿਨ ਠਹਿਰਰਨ
ਲੱਗੀਆਂ ਤੇ ਅੱਜ ਕਲ੍ਹ ਤਾਂ ਇਕ ਦਿਨ ਵਿਚ ਹੀ ਸਾਰੇ ਕਾਰਜ ਪੂਰੇ ਜਾਂਦੇ ਹਨ

ਜੰਨ ਦਾ ਉਤਾਰਾ ਜਨ-ਘਰ ਜਾਂ ਧਰਮਸ਼ਾਲਾ ਵਿਚ ਕਰਵਾਇਆ ਜਾਦਾ
ਸੀ। ਪਹਿਲੀ ਰਾਤ ਦੀ ਰੋਟੀ ਘਿਉ-ਬੁਰੇ ਜਾਂ ਚੌਲ ਸ਼ੰਕਰ ਨਾਲ ਦਿੱਤੀ ਜਾਂਦੀ ਸੀ। ਇਸ
ਨੂੰ ‘ਕੁਆਰੀ ਰੋਟੀ ਜਾਂ ‘ਮਿੱਠੀ ਰੋਟੀ ਆਖਦੇ ਸਨ। ਗੈਸਾਂ ਅਤੇ ਲਾਲਟੈਣਾਂ ਦੇ ਚਾਨਾਣ
ਵਿਚ ਬਰਾਤੀ ਕੋਰਿਆਂ ਉੱਤੇ ਬੈਠ ਕੇ ਰੋਟੀ ਛਕਦੇ। ਵਰਤਾਵੇ ਜਿਨ੍ਹਾਂ ਨੂੰ ਮਾਲਵੇ ਵਿੱਚ

ਮਹਿੰਦੀ ਸ਼ਗਨਾਂ ਦੀ/96