ਪਰੀਹੇ ਆਖਿਆ ਜਾਂਦਾ ਹੈ ਕੱਲੀ ਕੱਲੀ ਲਾਈਨ ਵਿਚ ਜਾ ਕੇ ਸ਼ੰਕਰ, ਬੁਰਾ ਤੇ ਘਿਓ
ਆਦਿ ਵਰਤਾਉਂਦੇ। ਮਿੱਠੀ ਰੋਟੀ ਵੇਲੇ ਲਾੜਾ ਬਰਾੜ ਨਾਲ ਨਹੀਂ ਸੀ ਜਾਂਦਾ, ਉਸ ਦੀ
ਰੋਟੀ ਡੇਰੇ ਭੇਜੀ ਜਾਂਦੀ ਸੀ। ਬਰਾਤੀਆਂ ਨੇ ਰੋਟੀ ਖਾਣੀ ਸ਼ੁਰੂ ਕਰਨੀ ਓਧਰ ਬਨੇਰਿਆਂ
ਤੋਂ ਬੈਠੀਆਂ ਸੁਆਣੀਆਂ ਨੇ ਸਿਠਣੀਆਂ ਦਾ ਨਿਸ਼ਾਨਾ ਕੁੜਮ ਨੂੰ ਬਣਾਉਣਾ:
ਕੁੜਮ ਚੱਲਿਆ ਗੰਗਾ ਦਾ ਨ੍ਹਾਉਣ
ਹਰ ਗੰਗਾ ਨਰੈਣ ਗੰਗਾ ਮੁੱਛਾਂ ਵਿਚ
ਪਹਿਲੇ ਗੋਤੇ ਗਿਆ ਪਤਾਲ
ਹਰ ਗੰਗਾ ਨਰੈਣ ਗੰਗਾ
ਮੱਛੀ ਨੇ ਫੜ ਲਿਆ ਮੁੱਛ ਦਾ ਵਾਲ
ਹਰ ਗੰਗਾ ਨਰੈਣ ਗੰਗਾ
ਛਡ ਦੇ ਮੇਰੀ ਮੁੱਛ ਦਾ ਵਾਲ
ਏਥੇ ਫੇਰ ਨਹੀਂ ਆਉਂਦਾ ਤੇਰੇ ਦਰਬਾਰ
ਹਰ ਗੰਗਾ ਨਰੈਣ ਗੰਗਾ
ਏਥੇ ਕਰਦੂੰ ਬੇਬੇ ਦਾ ਦਾਨ
ਹਰ ਗੰਗਾ ਨਰੈਣ ਗੰਗਾ
ਕੁੜਮ ਸਿਠਣੀਆਂ ਦਾ ਸ਼ਿਕਾਰ ਬਣਿਆਂ ਭਮੱਤਰ ਜਾਂਦਾ ਹੈ। ਕੋਈ ਉਸ
ਦੇ ਸਰੀਰਿਕ ਨੁਕਸ ਲੱਭਦੀ ਹੈ, ਕੋਈ ਉਹਦੀ ਜ਼ੋਰੋ ਦੇ ਤਾਅਨੇ ਮਾਰਦੀ ਹੈ, ਬਰਾਤੀ
ਮੁੱਛਾਂ ਵਿਚ ਮੁਸਕਰਾਉਂਦੇ ਹੋਏ ਅਨੂਠਾ ਆਨੰਦ ਮਾਣਦੇ ਹਨ। ਬਨੇਰੇ ਤੋਂ ਸਿੱਠਣੀਆਂ
ਦੀਆਂ ਫੁਹਾਰਾਂ ਪੈ ਰਹੀਆਂ ਹਨ:
ਜੇ ਕੁੜਮਾਂ ਤੇਰੀਆਂ ਅੱਖਾਂ ਦੁਖਦੀਆਂ
ਮੋਗੇ ਲਾਜ ਕਰਾ ਲੈ ਵੇ
ਕੁੱਛ ਫੈਦਾ ਹੋ ਜੂ
ਇਕ ਗੁੜ ਦੀ ਡਲੀ
ਇਕ ਤੇਲ ਦੀ ਪਲ਼ੀ
ਵਿਚ ਮਿਰਚਾਂ ਦੀ ਲੱਪ ਪਵਾ ਲੈ ਵੇ
ਕੁੱਛ ਫੈਦਾ ਹੋ ਜੂ
ਮੋਗੇ ਲਾਜ ਕਰਾ ਲੈ ਵੇ
ਕੁੱਛ ਫੈਦਾ ਹੋ ਜੂ
ਇਕ ਗੁੜ ਦੀ ਡਲੀ
ਮਹਿੰਦੀ ਸ਼ਗਨਾਂ ਦੀ/97