ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/94

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

ਇਕ ਤੇਲ ਦੀ ਪਲ਼ੀ
ਵਿਚ ਬਿੱਲੀ ਦੀ ਪੂਛ ਫਰਾ ਲੈ ਵੇ
ਕੁੱਛ ਫੈਦਾ ਹੋ ਜੂ
ਮੋਗੇ ਲਾਜ ਕਰਾ ਲੈ ਵੇ
ਕੁਛ ਫੈਦਾ ਹੋ ਜੂ

ਕੁੜਮ ਦੀ ਜ਼ੋਰੋ ਬਾਰੇ ਅਨੇਕਾਂ ਸਿਠਣੀਆਂ ਦਿੱਤੀਆਂ ਜਾਂਦੀਆਂ ਹਨ ਉਸ
ਤੇ ਚਰਿੱਤਰਹੀਣ ਹੋਣ ਦੇ ਦੂਸ਼ਣ ਲਾਏ ਜਾਂਦੇ ਹਨ। ਭਲਾ ਕੌਣ ਮਸਤੀ ਦੀ ਮੌਜ
ਵਿਚ ਗਾ ਰਹੀਆਂ ਸੁਆਣੀਆਂ ਦੇ ਮੂੰਹ ਫੜ ਸਕਦਾ ਹੈ:

ਵੇ ਜ਼ੋਰੋ ਤੇਰੀ ਕੁੜਮਾਂ
ਕਰਦੀ ਪਾਣੀ ਪਾਣੀ
ਕੌਣ ਦਾਰੀ ਦਾ ਰਸੀਆ
ਕੌਣ ਲਿਆਵੇ ਪਾਣੀ
ਦਿਓਰ ਦਾਰੀ ਦਾ ਰਸੀਆ
ਓਹੋ ਲਿਆਵੇ ਪਾਣੀ
ਨੀ ਸਰ ਸੁਕਗੇ ਨਖਰੋ
ਕਿਥੋਂ ਲਿਆਵਾਂ ਪਾਣੀ
ਵੇ ਇਕ ਬੱਦਲ ਵਰ੍ਹਿਆ
ਵਿਚ ਰਾਹਾਂ ਦੇ ਪਾਣੀ

ਵੇ ਜ਼ੋਰੋ ਤੇਰੀ ਕੁੜਮਾ
ਕਰਦੀ ਡੇਲੇ ਡੇਲੇ
ਕੌਣ ਦਾਰੀ ਦਾ ਰਸੀਆ
ਉਹਦਾ ਦਿਓਰ ਦਾਰੀ ਦਾ ਰਸੀਆ
ਉਹਨੂੰ ਤੋੜ ਲਿਆਵੇ ਡੇਲੇ
ਨੀ ਬਣ ਸੁਕਗੇ ਨਖਰੋ
ਕਿੱਥੋਂ ਲਿਆਵਾਂ ਡੇਲੇ

ਕੁੜਮਣੀ ’ਤੇ ਕਈ ਪ੍ਰਕਾਰ ਦੇ ਦੋਸ਼ ਲਗਾਏ ਜਾਂਦੇ ਹਨ, ਮੇਲਣਾ ਵਿਦ
ਵਿਦ ਕੇ ਸਿਠਣੀਆਂ ਦੇਂਦੀਆਂ ਹਨ:

ਮਹਿੰਦੀ ਸ਼ਗਨਾਂ ਦੀ/98