ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/95

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਨਿੱਕੀ ਜਹੀ ਕੋਠੜੀਏ
ਤੈਂ ਵਿਚ ਮੇਰਾ ਆਟਾ
ਕੁੜਮਾਂ ਜ਼ੋਰੋ ਉੱਧਲ ਚੱਲੀ
ਲੈ ਕੇ ਧੌਲ਼ਾ ਝਾਟਾ

ਨਿੱਕੀ ਜਿਹੀ ਕੋਠੜੀਏ
ਤੈਂ ਵਿਚ ਮੇਰੇ ਦਾਣੇ
ਕੁੜਮਾਂ ਜ਼ੋਰੋ ਉੱਧਲ ਚੱਲੀ
ਲੈ ਕੇ ਨਿੱਕੇ ਨਿਆਣੇ

ਨਿੱਕੀ ਜਿਹੀ ਕੋਠੜੀਏ
ਤੈਂ ਵਿਚ ਮੇਰੀ ਭੇਲੀ
ਕੁੜਮਾਂ ਜ਼ੋਰੋ ਉੱਧਲ ਚੱਲੀ
ਲੈ ਕੇ ਫੱਤੂ ਤੇਲੀ
ਉਹਉਸ ਨੂੰ ਯਾਰ ਹੰਢਾਉਣ ਦਾ ਮਿਹਣਾ ਮਾਰਦੀਆਂ ਹਨ:

ਕਿੱਕਣ ਜੀਵੇਂਗੀ ਨੀ ਕੁੜਮਾਂ ਜ਼ਰੋ ਯਾਰ ਬਿਨਾਂ
ਕਿੱਕਣ ਜੀਵੇਂਗੀ
ਤੂੰ ਤਾਂ ਐਂ ਸੁੰਨੀ
ਜਿਉਂ ਘੋੜਾ ਸੁੰਨਾ ਅਸਵਾਰ ਬਿਨਾਂ
ਕਿੱਕਣ ਜੀਵੇਂਗੀ ਨੀ ਕੁੜਮਾਂ ਜ਼ੋਰੋ ਯਾਰ ਬਿਨਾਂ
ਤੂੰ ਤਾਂ ਐਂ ਸੁੰਨੀ
ਜਿਉਂ ਰੋਹੀ ਸੁੰਨੀ ਬਘਿਆੜ ਬਿਨਾਂ
ਕਿੱਕਣ ਜੀਵੇਂਗੀ ਨੀ ਕੁੜਮਾਂ ਜ਼ੋਰੋ ਯਾਰ ਬਿਨਾਂ
ਤੂੰ ਤਾਂ ਐ ਸੁੰਨੀ
ਜਿਉਂ ਪਿੰਡ ਸੰਨਾ ਚੌਕੀਦਾਰ ਬਿਨਾਂ
ਕਿੱਕਣ ਜੀਵੇਂਗੀ ਨੀ ਕੁੜਮਾ ਜ਼ੋਰੋ ਯਾਰ ਬਿਨਾਂ
ਤੂੰ ਤਾਂ ਐਂ ਸੁੰਨੀ
ਜਿਉਂ ਪਰਜਾ ਸੁੁੰਨੀ ਸਰਕਾਰ ਬਿਨਾਂ
ਕਿੱਕਣ ਜੀਵੇਂਗੀ ਨੀ ਕੁੜਮਾ ਜ਼ੋਰੋ ਯਾਰ ਬਿਨਾਂ
ਕਿੱਕਣ ਜੀਵੇਂਗੀ

ਮਹਿੰਦੀ ਸ਼ਗਨਾਂ ਦੀ/99