ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/96

ਵਿਕੀਸਰੋਤ ਤੋਂ
Jump to navigation Jump to search
ਇਹ ਸਫ਼ਾ ਪ੍ਰਮਾਣਿਤ ਹੈ


ਕੁੜਮ ਵਿਚਾਰਾ ਪਾਣੀਓਂ ਪਾਣੀ ਹੋਇਆ ਇਕ ਹੋਰ ਤੱਤੀ ਤੱਤੀ ਸਿਠਣੀ
ਸੁਣਦਾ ਹੈ,ਮੁਟਿਆਰਾਂ ਦਾ ਜਲੌਅ ਝੱਲਿਆ ਨੀ ਜਾਂਦਾ:

ਕੁੜਮਾਂ ਜ਼ੋਰੋ ਸਾਡੇ ਆਈ
ਘਗਰੀ ਲਿਆਈ ਪਾਟੀ
ਸਮਾ ਲੈ ਨੀ
ਸਮਾ ਲੈ ਯਾਰਾਂ ਪਾਟੀ
ਸਮਾ ਲੈ ਨੀ
ਕੌਣ ਜੁ ਉਹਦੇ ਧਾਗੇ ਵੱਟੇ
ਕੌਣ ਜੁ ਲਾਵੇ ਟਾਕੀ
ਸਮਾ ਲੈ ਨੀ
ਸਮਾ ਲੈ ਯਾਰਾਂ ਪਾਟੀ
ਛੜੇ ਜੋ ਤੇਰੇ ਧਾਗੇ ਵੱਟਣ
ਉਹੀ ਲਾਉਣ ਟਾਕੀ
ਸਮਾ ਲੈ ਨੀ
ਸਮਾ ਲੈ ਯਾਰਾਂ ਪਾਟੀ
ਸਮਾ ਲੈ ਨੀ
ਦੂਜੀ ਭਲਕ, ਫੇਰਿਆਂ ਤੋਂ ਮਗਰੋਂ, ਗੱਭਲੀ ਰੋਟੀ ਜਿਸ ਨੂੰ 'ਖੱਟੀ ਰੋਟੀ’ ਵੀ
ਆਖਦੇਹਨ, ਸਮੇਂ ਲਾੜਾ ਬਰਾਤ ਵਿਚ ਸ਼ਾਮਲ ਹੋ ਕੇ ਰੋਟੀ ਖਾਣ ਜਾਂਦਾ ਹੈ। ਜਾਨੀ
ਪੂਰੀ ਟੌਹਰਵਿਚ ਹੁੰਦੇ ਹਨ ਓਧਰ ਬਨੇਰਿਆਂ 'ਤੇ ਬੈਠੀਆਂ ਮੁਟਿਆਰਾਂ ਤੇ ਔਰਤਾਂ
ਲਾੜੇ ਨੂੰ ਆਪਣੀਆਂ ਸਿਠਣੀਆਂ ਦਾ ਨਿਸ਼ਾਨਾ ਬਣਾਉਂਦੀਆਂ ਹਨ:

ਲਾੜਿਆ ਪਗ ਟੇਢੀ ਨਾ ਬੰਨ੍ਹ ਵੇ
ਸਾਨੂੰ ਹੀਣਤ ਆਵੇ
ਤੇਰੀ ਬੇਬੇ ਵੇ ਉਧਲੀ
ਸਾਡੇ ਮਹਿਲਾਂ ਨੂੰ ਆਵੇ
ਤੇਰੀ ਬੇਬੇ ਦੇ ਬਦਣੀ
ਬੈਠੀ ਜੋਕਾਂ ਵੇ ਲਾਵੇ
ਇਕ ਜੋਕ ਗਵਾਚੀ
ਬੈਠੀ ਝਗੜਾ ਪਾਵੇ
ਇਕ ਪੈਸਾ ਨੀ ਲੈ ਲੈ

ਮਹਿੰਦੀ ਸ਼ਗਨਾਂ ਦੀ/100