ਪੰਨਾ:ਮਹਿੰਦੀ ਸ਼ਗਨਾਂ ਦੀ - ਸੁਖਦੇਵ ਮਾਦਪੁਰੀ.pdf/97

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਝਗੜਾ ਛਡ ਬਦਕਾਰੇ
ਪੈਸਾ ਨਹੀਓਂ ਲੈਣਾ
ਝਗੜਾ ਜਾਊ ਸਰਕਾਰੇ
ਸਾਡਾ ਚਾਚਾ ਛੈਲ
ਝਗੜਾ ਜਿਤ ਘਰ ਆਵੇ

ਉਹ ਲਾੜੇ ਦਾ ਬੜੀ ਬੇਰਹਿਮੀ ਨਾਲ ਮਖੌਲ ਉਡਾਉਂਦੀਆਂ ਹਨ:

ਅਸਾਂ ਨਾ ਲੈਣੇ
ਪੱਤਾਂ ਬਾਝ ਕਰੇਲੇ
ਅਸਾਂ ਨਾ ਲੈਣੇ
ਲਾੜਾ ਭੌਂਦੂ ਐਂ ਝਾਕੇ
ਜਿਮੇਂ ਚਾਮ ਚੜਿਕ ਦੇ ਡੇਲੇ
ਅਸਾਂ ਨਾ ਲੈਣੇ
ਪੱਤਾਂ ਬਾਝ ਕਰੇਲੇ

ਉਹ ਉਸ ਦੀ ਭੈਣ ਅਤੇ ਭੂਆ ਤੇ ਚਰਿਤਰ ਹੀਣ ਹੋਣ ਦਾ ਇਲਜ਼ਾਮ ਲਾ ਕੇ ਉਸ ਨੂੰ ਠਿਠ ਕਰ ਦੇਂਦੀਆਂ ਹਨ:

ਪਿਛਲੇ ਅੰਦਰ ਹਨ੍ਹੇਰਾ
ਸੱਪਾਂ ਦਾ ਡੇਰਾ
ਸੱਪਾਂ ਤੋਂ ਮੈਂ ਡਰਦੀ ਆਂ
ਲਾੜੇ ਦੀ ਭੈਣ ਛਨਾਲ਼
ਖੇਲੇ ਮੁੰਡਿਆਂ ਨਾਲ਼
ਮੁੰਡੇ ਇਹਦੇ ਯਾਰ
ਉਲਾਂਭੇ ਤੋਂ ਮੈਂ ਡਰਦੀ ਆਂ
ਪਿਛਲੇ ਅੰਦਰ ਹਨ੍ਹੇਰਾ
ਸੱਪਾਂ ਦਾ ਡੇਰਾ
ਸੱਪਾਂ ਤੋਂ ਮੈਂ ਡਰਦੀ ਆਂ
ਲਾੜੇ ਦੀ ਭੂਆ ਛਨਾਲ਼
ਖੇਲੇ ਮੁੰਡਿਆਂ ਨਾਲ਼

ਮਹਿੰਦੀ ਸ਼ਗਨਾਂ ਦੀ/ 101