ਸਿਧਾਂਤਾਂ ਦੀ ਕਾਢ ਕੱਢੀ ਸੀ।
ਮੈਨੂੰ ਇਹ ਦੱਸੋ ਕਿ ਤੁਹਾਡਾ ਸਰਬ ਸ਼ਕਤੀਮਾਨ ਰੱਬ ਹਰ ਕਿਸੇ ਬੰਦੇ ਨੂੰ ਕਸੂਰ ਜਾਂ ਪਾਪ ਕਰਨੋਂ ਵਰਜਦਾ ਕਿਉਂ ਨਹੀਂ ? ਉਸਦੇ ਲਈ ਤਾਂ ਇਹ ਕੰਮ ਬਹੁਤ ਸੌਖਾ ਹੈ। ਉਸਨੇ ਜੰਗਬਾਜ਼ਾਂ ਨੂੰ ਕਿਉਂ ਨਾ ਜਾਨੋਂ ਮਾਰਿਆ ਜਾਂ ਉਨ੍ਹਾਂ ਦੇ ਜੰਗੀ ਪਾਗ਼ਲਪਣ ਨੂੰ ਮਾਰ ਕੇ ਵੱਡੀ ਜੰਗ ਨਾਲ ਮਨੁੱਖਤਾ ਉੱਤੇ ਆਈ ਪਰਲੋ ਨੂੰ ਕਿਉਂ ਨਾ ਰੋਕਿਆ ? ਉਹ ਅੰਗਰੇਜ਼ ਲੋਕਾਂ ਦੇ ਮਨਾਂ ਵਿੱਚ ਕੋਈ ਅਜਿਹਾ ਜਜ਼ਬਾ ਕਿਉਂ ਨਹੀਂ ਭਰ ਦਿੰਦਾ ਕਿ ਉਹ ਹਿੰਦੋਸਤਾਨ ਛੱਡ ਕੇ ਚਲੇ ਜਾਣ ? ਉਹ ਸਾਰੇ ਸਰਮਾਏਦਾਰਾਂ ਦੇ ਮਨਾਂ ਵਿੱਚ ਇਹ ਜਜ਼ਬਾ ਕਿਉਂ ਨਹੀਂ ਭਰ ਦਿੰਦਾ ਕਿ ਉਹ ਪੈਦਾਵਾਰੀ ਸਾਧਨਾਂ ਦੀ ਸਾਰੀ ਜਾਇਦਾਦ ਨੂੰ ਛੱਡ ਦੇਣ ਤੇ ਸਾਰੇ ਮਿਹਨਤਕਸ਼ ਤਬਕੇ ਨੂੰ ਹੀ ਨਹੀਂ ਸਗੋਂ ਸਾਰੇ ਮਨੁੱਖੀ ਸਮਾਜ ਨੂੰ ਪੂੰਜੀਵਾਦ ਦੇ ਬੰਧਨ ਤੋਂ ਛੁਟਕਾਰਾ ਪਾ ਦੇਣ। ਤੁਸੀਂ ਬਹਿਸ ਕਰਨਾ ਚਾਹੋਗੇ ਕੀ ਸਮਾਜਵਾਦੀ ਸਿਧਾਂਤ ਲਾਗੂ ਹੋ ਸਕਦਾ ਹੈ ਜਾਂ ਨਹੀਂ, ਮੈਂ ਇਸ ਨੂੰ ਲਾਗੂ ਕਰਨ ਦਾ ਜ਼ਿੰਮਾਂ ਤੁਹਾਡੇ ਪਰਵਰਦਿਗਾਰ ਉੱਤੇ ਸੁੱਟਦਾ ਹਾਂ। ਜਿੱਥੋਂ ਤਕ ਆਮ ਲੋਕ ਭਲਾਈ ਦਾ ਸਬੰਧ ਹੈ, ਲੋਕਾਂ ਨੂੰ ਸਮਾਜਵਾਦ ਦੇ ਗੁਣਾਂ ਦਾ ਪਤਾ ਹੈ। ਉਹ ਇਸ ਦਾ ਵਿਰੋਧ ਇਸ ਨੁਕਤੇ ਤੋਂ ਕਰਦੇ ਹਨ ਕਿ ਇਹ ਲਾਗੂ ਨਹੀਂ ਹੋ ਸਕਦਾ। ਚਲੋ, ਤੁਹਾਡਾ ਰੱਬ ਆਵੇ ਤੇ ਸਭ ਕੁੱਝ ਬਾਕਾਇਦਾ ਤਰੀਕੇ ਨਾਲ ਕਰ ਦੇਵੇ। ਹੁਣ ਤੁਸੀਂ ਦਲੀਲ ਵਿੱਚੋਂ ਦਲੀਲ ਕੱਢਣ ਦੀ ਕੋਸ਼ਿਸ਼ ਨਾ ਕਰਨੀ। ਮੈਂ ਤੁਹਾਨੂੰ ਦੱਸਦਾ ਹਾਂ: ਹਿੰਦੋਸਤਾਨ ਉੱਤੇ ਜੇ ਬਰਤਾਨਵੀਂ ਹਕੂਮਤ ਹੈ ਤਾਂ ਇਹ ਰੱਬ ਦੀ ਮਰਜ਼ੀ ਕਾਰਨ ਨਹੀਂ ਹੈ, ਸਗੋਂ ਇਸ ਕਾਰਨ ਹੈ ਕਿ ਸਾਡੇ ਵਿੱਚ ਇਸ ਦਾ ਵਿਰੋਧ ਕਰਨ ਦੀ ਹਿੰਮਤ ਨਹੀਂ ਹੈ। ਉਹ ਰੱਬ ਦੀ ਮਦਦ ਨਾਲ ਸਾਨੂੰ ਗ਼ੁਲਾਮ ਨਹੀਂ ਰੱਖ ਰਹੇ ਸਗੋਂ ਉਹਨਾਂ ਨੇ ਬੰਦੂਕਾਂ, ਤੋਪਾਂ, ਬੰਬਾਂ, ਗੋਲੀਆਂ, ਪੁਲਿਸ, ਫ਼ੌਜ ਦੀ ਮਦਦ ਨਾਲ ਸਾਨੂੰ ਗ਼ੁਲਾਮ ਬਣਾਇਆ ਹੋਇਆ ਹੈ ਅਤੇ ਸਾਡਾ ਕਸੂਰ ਕੀ ਹੈ ਕਿ ਉਹ (ਮਨੁੱਖੀ) ਸਮਾਜ ਵਿਰੁੱਧ ਸਭ ਤੋਂ ਵੱਧ ਘਿਨਾਉਣਾ ਗ਼ੁਨਾਹ ਇਹ ਕਰ ਰਹੇ ਹਨ ਕਿ ਇੱਕ ਕੌਮ ਹੱਥੋਂ ਦੂਜੀ ਕੌਮ ਲੁੱਟੀ ਜਾ ਰਹੀ ਹੈ। ਕਿੱਥੇ ਹੈ ਰੱਬ ? ਉਹ ਕੀ ਕਰ ਰਿਹਾ ਹੈ ? ਕੀ ਉਹ ਮਨੁੱਖਤਾ ਦੀਆਂ ਇਨ੍ਹਾਂ ਸਾਰੀਆਂ ਦੁੱਖ ਤਕਲੀਫ਼ਾਂ ਦਾ ਮਜ਼ਾ ਲੈ ਰਿਹਾ ਹੈ ? ਉਹ ਨੀਰੋ ਹੈ, ਉਹ ਚੰਗੇਜ਼ ਖਾਂ ਹੈ। ਰੱਬ ਮੁਰਦਾਬਾਦ!
ਤੁਸੀਂ ਮੈਨੂੰ ਇਹ ਪੁੱਛੋਗੇ ਕਿ ਇਸ ਦੁਨੀਆਂ ਦਾ ਤੇ ਮਨੁੱਖ ਦਾ ਆਰੰਭ ਕਿਵੇਂ ਹੋਇਆ ਸੀ। ਚਾਰਲਸ ਡਾਰਵਿਨ ਨੇ ਇਸ ਵਿਸ਼ੇ ਬਾਰੇ ਚਾਨਣਾ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਉਸ ਦਾ ਮੁਤਾਲਿਆ ਕਰੋ। ਸੋਹੰਮ ਸਵਾਮੀ ਦੀ ਕਿਤਾਬ “ਕਾਮਨਸੈਂਸ” (ਸਾਧਾਰਨ ਗਿਆਨ) ਪੜ੍ਹੋ। ਤੁਹਾਨੂੰ ਇਸ ਸਵਾਲ ਦਾ ਕੁੱਝ ਹੱਦ ਤੱਕ ਜਵਾਬ ਮਿਲ ਜਾਏਗਾ ਇਹ ਕੁਦਰਤ ਦਾ ਵਿਸ਼ਾ ਹੈ। ਵੱਖ-ਵੱਖ ਪਦਾਰਥਾਂ ਦੇ ਇਤਫ਼ਾਕੀਆ ਮੇਲ ਨਾਲ ਧਰਤੀ ਤੇ ਬੂਲੇ ਦੇ ਰੂਪ ਵਿੱਚ ਪੈਦਾ ਹੋਈ ਸੀ। ਕਦੋਂ ? ਇਹ ਜਾਣਨ ਲਈ ਇਤਿਹਾਸ ਪੜ੍ਹੋ। ਇਸ ਅਮਲ ਵਿੱਚ ਜਾਨਵਰ ਤੇ ਫੇਰ ਅਖ਼ੀਰ ਵਿੱਚ ਮਨੁੱਖ ਪੈਦਾ ਹੋਇਆ ਸੀ। ਤੁਸੀਂ ਡਾਰਵਿਨ ਦੀ ਕਿਤਾਬ “ਓਰਿਜਨ ਆਫ਼ ਸਪੀਸੀਜ਼' ਪੜ੍ਹੋ ਅਤੇ ਉਸਤੋਂ ਮਗਰੋਂ ਜੋ