ਵੀ ਉੱਨਤੀ ਹੋਈ, ਉਹ ਮਨੁੱਖ ਦੀ ਕੁਦਰਤ ਨਾਲ ਲਗਾਤਾਰ ਟੱਕਰ ਤੇ ਮਨੁੱਖ ਵੱਲੋਂ ਕੁਦਰਤ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਵਜੋਂ ਹੋਈ ਸੀ। ਧਰਤੀ ਦੇ ਆਦਿ ਬਾਰੇ ਇਹ ਸਭ ਤੋਂ ਸੰਖੇਪ ਜਿਹਾ ਵੇਰਵਾ ਹੈ।
ਤੁਹਾਡਾ ਅਗਲਾ ਸਵਾਲ ਇਹ ਹੋ ਸਕਦਾ ਹੈ ਕਿ ਪਿਛਲੇ ਜਨਮ ਵਿੱਚ ਮਾੜੇ ਕਰਮ ਨਾ ਕੀਤੇ ਹੋਣ ਤਾਂ ਬੱਚਾ ਅੰਨ੍ਹਾਂ ਜਾਂ ਲੰਗੜਾ ਕਿਉਂ ਜੰਮਦਾ ਹੈ ? ਜੀਵ-ਵਿਗਿਆਨੀਆਂ ਨੇ ਇਸ ਸਮੱਸਿਆ ਦਾ ਜ਼ਿਕਰ ਕੀਤਾ ਹੈ ਕਿ ਇਹ ਜੀਵ-ਵਿਗਿਆਨਕ ਵਿਸ਼ਾ ਹੈ। ਇਸ ਦੇ ਕਾਰਨ ਬੱਚੇ ਮਾਂ ਪਿਉ ਦੇ ਜੀਵ-ਇਤਿਹਾਸ ਵਿੱਚ ਹੀ ਹੁੰਦੇ ਹਨ।
ਕੁਦਰਤਨ ਤੁਸੀਂ ਇੱਕ ਹੋਰ ਸਵਾਲ ਪੁੱਛ ਸਕਦੇ ਹੋ : ਭਾਵੇਂ ਕਿ ਇਹ ਨਿਰਾ ਬਚਕਾਨਾ ਸਵਾਲ ਹੀ ਹੈ। ਉਹ ਸਵਾਲ ਇਹ ਹੈ ਕਿ ਜੇ ਰੱਬ ਨਹੀਂ ਸੀ ਤਾਂ ਫੇਰ ਲੋਕ ਉਸਨੂੰ ਮੰਨਣ ਕਿਵੇਂ ਲੱਗੇ ? ਮੇਰਾ ਜਵਾਬ ਸਪੱਸ਼ਟ ਤੇ ਸੰਖੇਪ ਹੋਵੇਗਾ। ਜਿਵੇਂ ਲੋਕ ਭੂਤਾਂ ਪ੍ਰੇਤਾਂ ਨੂੰ ਮੰਨਣ ਲੱਗ ਪਏ ਸੀ, ਉਵੇਂ ਹੀ ਉਹ ਰੱਬ ਨੂੰ ਮੰਨਣ ਲੱਗ ਪਏ। ਫ਼ਰਕ ਸਿਰਫ਼ ਇੰਨਾ ਹੈ ਕਿ ਰੱਬ ਵਿੱਚ ਵਿਸ਼ਵਾਸ ਤਕਰੀਬਨ ਸਰਵ-ਵਿਆਪਕ ਹੈ ਤੇ ਇਸ ਦਾ ਦਰਸ਼ਨ ਕਾਫ਼ੀ ਵਿਕਸਿਤ ਹੈ। ਕੁੱਝ ਪਰਿਵਰਤਨਕਾਰੀਆਂ (ਰੈਡੀਕਲਜ਼) ਵਾਂਗ ਮੇਰਾ ਇਹ ਵਿਚਾਰ ਨਹੀਂ ਹੈ ਕਿ ਰੱਬ ਆਦਿ ਲੁੱਟ-ਖਸੁੱਟ ਕਰਨ ਵਾਲਿਆਂ ਦੀ ਕਰਤੂਤ ਸੀ, ਤਾਂ ਕਿ ਉਹ ਸਰਵ-ਉੱਚ ਸੱਤ੍ਹਾ ਦੀ ਹੋਂਦ ਦਾ ਪ੍ਰਚਾਰ ਕਰਕੇ ਆਪਣੀਆਂ ਗੱਦੀਆਂ ਕਾਇਮ ਰੱਖਣ ਲਈ ਲੋਕਾਂ ਨੂੰ ਗੁਲਾਮ ਰੱਖ ਸਕਣ। ਭਾਵੇਂ ਕਿ ਉਹਨਾਂ ਨਾਲ ਮੇਰਾ ਇਸ ਜ਼ਰੂਰੀ ਨੁਕਤੇ ਨਾਲ਼ ਕੋਈ ਮੱਤਭੇਦ ਨਹੀਂ ਹੈ ਕਿ ਸਾਰੇ ਧਾਰਮਿਕ ਮੱਤ, ਧਰਮ, ਸਿਧਾਂਤ ਤੇ ਹੋਰ ਇਹੋ ਜਿਹੀਆਂ ਸੰਸਥਾਵਾਂ ਆਖ਼ਰਕਾਰ ਜਾਬਰ, ਦਮਨਕਾਰੀ ਸੰਸਥਾਵਾਂ, ਵਿਅਕਤੀਆਂ ਦੀਆਂ ਜਮਾਤਾਂ ਦੀਆਂ ਹਮਾਇਤੀ ਹੋ ਹੀ ਨਿਬੜੀਆਂ ਹਨ। ਹਰ ਧਰਮ ਇਹ ਕਹਿੰਦਾ ਹੈ ਕਿ ਬਾਦਸ਼ਾਹ ਵਿਰੁੱਧ ਬਗ਼ਾਵਤ ਕਰਨਾ ਹਮੇਸ਼ਾ ਹੀ ਪਾਪ ਹੁੰਦਾ ਹੈ।
ਰੱਬ ਦੇ ਆਦਿ ਬਾਰੇ ਮੇਰਾ ਆਪਣਾ ਵਿਚਾਰ ਇਹ ਹੈ ਕਿ ਜਦ ਮਨੁੱਖ ਨੂੰ ਆਪਣੀਆਂ ਸੀਮਾਵਾਂ ਕਮਜ਼ੋਰੀਆਂ ਤੇ ਕਮੀਆਂ ਦਾ ਅਹਿਸਾਸ ਹੋ ਗਿਆ ਤਾਂ ਉਸ ਨੇ ਰੱਬ ਦੀ ਕਾਲਪਨਿਕ ਹੋਂਦ ਬਣਾ ਲਈ, ਤਾਂ ਕਿ ਇਮਤਿਹਾਨੀ ਹਾਲਤ ਦਾ ਦ੍ਰਿੜ੍ਹਤਾ ਨਾਲ ਸਾਹਮਣਾ ਕਰਨ ਲਈ ਮਨੁੱਖ ਨੂੰ ਹੌਂਸਲਾ ਮਿਲੇ ਤਾਂ ਕਿ ਸਾਰੇ ਖ਼ਤਰਿਆਂ ਦਾ ਜਵਾਂ-ਮਰਦੀ ਨਾਲ ਮੁਕਾਬਲਾ ਕਰ ਸਕੇ ਅਤੇ ਖ਼ੁਸ਼ਹਾਲੀ ਤੇ ਅਮੀਰੀ ਦੀ ਹਾਲਤ ਵਿੱਚ ਆਪਣੀਆਂ ਇੱਛਾਵਾਂ 'ਤੇ ਕਾਬੂ ਪਾ ਸਕੇ | ਮਨੁੱਖ ਨੇ ਰੱਬ ਨੂੰ ਇਹਦੇ ਨਿੱਜਪੂਰਕ ਨੇਮਾਂ ਤੇ ਪਾਲਣਹਾਰ ਗੁਣਾਂ ਦੇ ਰੂਪ ਵਿੱਚ ਚਿਤਵਿਆ ਸੀ ਤੇ ਚਿਤਰਿਆ ਸੀ। ਉਹਦੀ ਕਰੋਪੀ ਤੇ ਨਿੱਜਰੂਪਕ ਨੇਮਾਂ ਨੂੰ ਵਿਚਾਰਨ ਵੇਲੇ ਉਹ ਤਾੜਨਾ ਦਾ ਕੰਮ ਦਿੰਦਾ ਸੀ ਤਾਂ ਕਿ ਮਨੁੱਖ ਸਮਾਜ ਵਾਸਤੇ ਖ਼ਤਰਾ ਨਾ ਬਣ ਜਾਵੇ। ਉਹਦੇ ਪਾਲਣਹਾਰ ਗੁਣਾਂ ਵਿੱਚ ਉਹ ਮਾਂ, ਪਿਤਾ, ਭੈਣ, ਭਾਈ, ਦੋਸਤ ਤੇ ਮਦਦਗਾਰ ਸੀ ਤਾਂ ਕਿ ਉਸ ਹਾਲਤ ਵਿੱਚ ਜਦ ਬੰਦੇ ਨੂੰ ਔਖੇ ਵੇਲੇ ਹਰ ਕੋਈ ਛੱਡ ਜਾਵੇ ਤਾਂ ਉਸ ਘੜੀ ਵੀ ਬੰਦੇ ਨੂੰ ਇਹ ਧਰਵਾਸ ਰਹੇ ਕਿ ਉਹਦੀ ਮਦਦ ਕਰਨ ਲਈ ਉਹਨੂੰ ਢਾਰਸ ਦੇਣ ਲਈ ਸਦਾ ਸਲਾਮਤ ਰਹਿਣ ਵਾਲਾ