ਪੰਨਾ:ਰੂਪ ਲੇਖਾ.pdf/101

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

________________

ਦਿਮਾਗ਼ ਲੜਾਇਆ ਸੂਝ ਨਾਲ, "ਗਿਰਧਰ" ਜੀ ਪਰਤੱਖ ਦਿਸਣ ਲੱਗ ਪਏ । ਅਨਾਸ ਰੂਪ ਨੇ ਧੰੂਹੰ ਪਾਈ ਜਾਂ ਸਵਾਰੀ ਹੋਈ ਕਲਾ ਨੇ ਖਿੱਚਿਆ, ਤਨ ਮਨ ਖਿੜਿਆ । ਜਿਸ ਤਰਾਂ ਫੁਲ ਲੱਗਣ ਤੋਂ ਪਹਿਲਾਂ ਡੋਡੀ ਲਗਦੀ ਹੈ ਓਸੇ ਤਰਾਂ ਪਹਿਲਾਂ ਮੀਰਾਂ ਜੀ ਦੇ ਦਿਮਾਗ ਵਿਚ ਸੂਝ ਦੀ ਡੋਡੀ ਲੱਗੀ ਤੇ ਫੇਰ ਅਨਾਸ ਰੂਪ ਫੁੱਲ ਟਹਿਕਿਅਾ । ਕਈ ਵਾਰੀ ਅਸੀਂ ਡੋਡੀ ਨਹੀਂ ਚਾਹੁੰਦੇ ਜਾਂ ਡੋਡੀ ਦੀ ਥਾਂ ਤੇ ਫੁਲ ਚਾਹੁੰਦੇ ਹਾਂ । ਅਸੀਂ ਨਹੀਂ ਚਾਹੁੰਦੇ ਚੁਗਿਰਦਾ ਭੈੜਾ ਹੋਵੇ ਤੇ ਰੋਡੀ ਭੋਡੀ ਡੋਡੀ ਹੋਵੇ ਪਰ ਅਜਿਹੀ ਡੋਡੀ ਨੂੰ ਫੁਲ ਸਮਝਣਾ ਚਾਹੀਦਾ ਹੈ ਜਾਂ ਫੁਲ ਦੀ ਆਸ ਸਮਝਣੀ ਚਾਹੀਦੀ ਹੈ । ਕਿਸੇ ਵੇਲੇ ਉੱਚਾ ਸ਼ਾਇਰ, ਪੱਧਰ ਤੇ ਆਇਆ ਹੁੰਦਾ ਹੈ ਨੀਵੇਂ ਚੁਗਿਰਦੇ ਵਿਚ ਘਿਰਿਆ ਹੁੰਦਾ ਹੈ,ਪਰ ਜੇ ਉਹ ਸਤਿ ਸ਼ਿਵ ਦਾ ਪ੍ਰੇਮੀ ਹੋਵੇ ਤਾਂ ਓਹਨੇ ਏਸ ਡੋਡੀ ਨੂੰ ਸੰਦਰ ਫਲ ਬਣਾ ਦੇਣਾ ਹੈ । ਮੀਰਾਂ ਅਸਲੀ ਹੁਸਨ ਦੀ ਪੁਜਾਰਨ ਸੀ, ਓਸ ਦਾ ਜੀਵਨ ਨਿਤ ਰਹਿਣਾ ਸੁੰਦਰ ਫੁਲ ਬਣਿਆ । ਲਯ ਰਾਗਾਂ ਦੀ ਰੂਹ ਨਾਚਾਂ ਦੀ, ਤੇ ਪ੍ਰੀਤੀ ਦੀ ਰਾਸ । ਸਤਿ ਸ਼ਿਵ ਤੇ ਸੁੰਦਰ ਭੁਲ ਦੀ, ਓਹ ਰਸ ਭਿੰਨੀ ਵਾਸ । ਵੱਡਾ ਕਵੀ ਸਤਿ ਦਾ ਪ੍ਰੇਮੀ ਹੈ,ਦੂਜੇ ਲਫਜ਼ੀਂ ਨਿਤ ਰਹਿਣੇ ਹੁਸਨ ਦਾ ਆਸ਼ਿਕ ਹੈ। ਹੁਨਰ ਭੈੜੇ ਪਨ ਨੂੰ ਸਦਾ ਦੂਰ ਕਰਦਾ ਹੈ । ਭਾਈ ਨੰਦ ਲਾਲ ਜੀ ਸੱਚੇ ਹੁਸਨ ਦੇ ਚਾਹਵਾਨ ਸਨ ਤੇ ਓਹਨਾਂ ਨੂੰ ਸ਼ਿਵ (ਕਲਿਆਣ ਦੇਣ ਵਾਲਾ) ਸਤਿ ਮਿਲਿਆ ।