ਪੰਨਾ:ਲਹਿਰਾਂ ਦੇ ਹਾਰ.pdf/129

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਹਾਂ, ਦਿਨ ਨੂੰ ਭੌਰੇ ਨਾਲ
ਭਿ ਮਿਲਨੋਂ ਸੰਗਦਾ।
ਆ ਸ਼ੋਖੀ ਕਰਕੇ ਪੌਣ
ਜਦੋਂ ਗਲ ਲੱਗਦੀ,
ਮੈਂ ਨਾਂਹਿ ਹਿਲਾਵਾਂ ਧਉਣ
ਵਾਜ ਨਾਂ ਕੱਢਦਾ।
ਹੋ, ਫਿਰ ਬੀ ਟੁੱਟਾਂ, ਹਾਇ !
ਵਿਛੋੜਨ ਵਾਲਿਓ !
ਮਿਰੀ ਭਿੰਨੀ ਇਹ ਖੁਸ਼ਬੋਇ
ਕਿਵੇਂ ਨਾ ਛਿੱਪਦੀ।
ਮਿਰੀ ਛਿਪੇ ਰਹਿਣ ਦੀ ਚਾਹ
ਤੇ ਛਿਪ ਟੁਰ ਜਾਣ ਦੀ
ਹਾ, ਪੂਰੀ ਹੁੰਦੀ ਨਾਂਹ,
ਮੈਂ ਤਰਲੇ ਲੈ ਰਿਹਾ।

-੧੨੫-