ਪੰਨਾ:ਲਹਿਰਾਂ ਦੇ ਹਾਰ.pdf/17

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

ਬਦੀ।


ਦਾਖਾਂ ਤੇ ਅੰਗੁਰੀ ਸ਼ੀਸ਼ੇ
ਕੁਦਰਤ ਆਪ ਬਣਾਏ,
ਮਿੱਠੇ ਤੇ ਸੁਆਦੀ ਰਸ ਭਰ ਭਰ
ਵੇਲਾਂ ਗਲ ਲਟਕਾਏ,
ਤੂੰ ਉਹ ਤੋੜ ਮੱਟ ਵਿਚ ਪਾਏ,
ਰਖ ਰਖ ਕੇ ਤਰਕਾਏ
ਦੁਖ-ਦੇਵੇ ਦਾਰੂ ਉਸ ਵਿਚੋਂ,
ਤੂੰ ਹਨ ਆਪ ਚੁਆਏ ॥ ੮ ॥

ਅਚੱਲ ਰਾਂਝਾ।


ਸਾਡਾ ਰਾਂਝਾ ਤਖਤ ਹਜ਼ਾਰੇ
ਤਖਤੋਂ ਕਦੀ ਨ ਉਠਦਾ,
ਝੰਗ ਸਿਆਲੀਂ ਬੈਠਿਆਂ ਸਾਨੂੰ
ਖਿੱਚਾਂ ਪਾ ਪਾ ਕੁਠਦਾ,
ਆਵੇ ਆਪ ਨ ਪਾਸ ਬੁਲਾਵੇ,
ਸੱਦ ਵੰਝਲੀ ਦੀ ਘੱਲੇ
ਕੁੰਡੀ ਪੀ ਪਾਣੀ ਵਿਚ ਰਖਦਾ,
ਰੁਠਦਾ ਹੈ ਕਿ ਤੱਠਦਾ? ॥੯॥

-੧੩-